
ਸ਼ਹੀਦ ਊਧਮ ਸਿੰਘ ਯਾਦਗਾਰ ਇਕ ਵਰ੍ਹੇ ਅੰਦਰ ਹੋਵੇਗੀ ਮੁਕੰਮਲ : ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ/ਸੰਗਰੂਰ : ਪੰਜਾਬ ਸਰਕਾਰ ਵਲੋਂ ਸੁਨਾਮ-ਬਠਿੰਡਾ ਹਾਈਵੇ 'ਤੇ ਕਰੀਬ 4 ਏਕੜ ਰਕਬੇ ਵਿਚ ਬਣਾਈ ਜਾਣ ਵਾਲੀ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਉਸਾਰੀ ਕਾਰਜਾਂ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇਕ ਵਰ੍ਹੇ ਦੇ ਅੰਦਰ-ਅੰਦਰ ਮੁਕੰਮਲ ਹੋਵੇਗੀ।
State Level function organized by Punjab Govt on 80th martyrdom day of Shaheed Udham Singh
ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਰਾਜ ਪਧਰੀ ਸ਼ਰਧਾਂਜਲੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਕਰੀਬ 2.64 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾਣ ਵਾਲੀ ਸ਼ਹੀਦੀ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿਚ ਸ਼ਹੀਦ ਊਧਮ ਸਿੰਘ ਜੀ ਦੀ ਪ੍ਰਤਿਮਾ, ਓਪਨ ਏਅਰ ਥੀਏਟਰ, ਲੈਂਡਸਕੇਪਿੰਗ, ਚਾਰਦੀਵਾਰੀ ਸਮੇਤ ਹੋਰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ।
State Level function organized by Punjab Govt on 80th martyrdom day of Shaheed Udham Singh
ਇਸ ਉਪਰੰਤ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪਧਰੀ ਸ਼ਰਧਾਂਜਲੀ ਸਮਾਰੋਹ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼, ਕੌਮ, ਗਰੀਬਾਂ, ਮਜਲੂਮ ਲੋਕ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਲੋਕ ਅਜਿਹੇ ਦੇਸ਼ ਭਗਤਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਰਮਿਆਂ ਨੇ ਦੇਸ਼ ਦੀ ਅਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ ਅਤੇ ਅਜ਼ਾਦੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਦੇਸ਼ ਭਗਤਾਂ ਅਤੇ ਸੂਰਮਿਆਂ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਸ਼ਹੀਦ ਊਧਮ ਸਿੰਘ ਜੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਂਟ ਕਰਦਿਆਂ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦੇ ਹਨ, ਜਿਥੇ ਦੇਸ਼ ਦੀ ਅਜ਼ਾਦੀ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਯੋਧੇ ਨੇ ਜਨਮ ਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਕ੍ਰਾਂਤੀਕਾਰੀ ਤੇ ਅਗਾਂਹਵਧੂ ਸੋਚ ਦੇ ਮਾਲਕ ਸਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਅੰਗਰੇਜ਼ ਹਕੂਮਤ ਨਾਲ ਲੋਹਾ ਲੈਂਦਿਆ ਸ਼ਹਾਦਤ ਦਿੱਤੀ।
State Level function organized by Punjab Govt on 80th martyrdom day of Shaheed Udham Singh
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਰਾਜਸੀ ਲਾਹਾ ਲੈਣ ਲਈ ਅਨੇਕਾਂ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਸੂਬੇ ਦੀ ਆਰਥਕ ਸਥਿਤੀ ਨੂੰ ਖ਼ਰਾਬ ਕੀਤਾ ਅਤੇ ਕਿਸੇ ਵੀ ਕਾਰਜ਼ ਨੂੰ ਨੇਪਰੇ ਨਹੀਂ ਚੜ੍ਹਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਂਢ ਕੇ ਸੁਮੱਚੇ ਵਿਕਾਸ ਕਾਰਜਾਂ ਨੂੰ ਲੀਹ 'ਤੇ ਲਿਆਂਦਾ ਹੈ ਅਤੇ ਆਰਥਿਕ ਪੱਖੋਂ ਰਾਜ ਦੇ ਵਿਕਾਸ ਕਾਰਜ਼ਾਂ ਅੰਦਰ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਕੇ ਮਹਾਨ ਸ਼ਹੀਦਾਂ ਦੀ ਦੇਣ ਨੂੰ ਹਮੇਸ਼ਾਂ ਸਿਜਦਾ ਕਰਨ ਦੀ ਜ਼ਰੂਰਤ ਹੈ।
State Level function organized by Punjab Govt on 80th martyrdom day of Shaheed Udham Singh
ਇਸ ਉਪਰੰਤ ਪੰਜਾਬ ਕਾਂਗਰਸ ਦੇ ਬੁਲਾਰਾ ਅਤੇ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ਦੇ ਉਸਾਰੀ ਕਾਰਜ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਨਾਮ ਵਾਸੀਆਂ ਨੂੰ ਮਾਣ ਹੈ ਕਿ ਉਹ ਸ਼ਹੀਦ ਊਧਮ ਸਿੰਘ ਜੀ ਵਰਗੇ ਮਹਾਨ ਸੂਰਮੇ ਦੇ ਸ਼ਹਿਰ ਅਤੇ ਇਲਾਕੇ ਦੇ ਵਸਨੀਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ 'ਚ ਸੁਨਾਮ ਵਿਖੇ ਯਾਦਗਾਰ ਦਾ ਕੰਮ ਸ਼ੁਰੂ ਕਰਵਾਉਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਇਸ ਯਾਦਗਾਰ ਦੇ ਬਣਨ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇਸ਼ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣਗੀਆਂ। ਚੰਨੀ ਵਲੋਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਅਦਾ ਕੀਤੀ ਗਈ। ਇਸ ਦੌਰਾਨ ਲਾਈਨਜ਼ ਕਲੱਬ ਵੱਲੋਂ ਆਯੋਜਿਤ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ।
State Level function organized by Punjab Govt on 80th martyrdom day of Shaheed Udham Singh
ਸਮਾਰੋਹ ਦੌਰਾਨ ਵਿਕਾਸ ਪ੍ਰਤਾਪ, ਪ੍ਰਿੰਸੀਪਲ ਸਕੱਤਰ ਸਭਿਆਚਾਰਕ ਮਾਮਲੇ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ ਸਭਿਆਚਾਰਕ ਮਾਮਲੇ ਵਿਭਾਗ, ਮਾਸਟਰ ਅਜੈਬ ਸਿੰਘ ਰਟੌਲਾਂ ਸੀਨੀਅਰ ਆਗੂ, ਹਰਮਨ ਬਾਜਵਾ, ਬਲਵੰਤ ਸਿੰਘ ਸ਼ੇਰਗਿੱਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਸੁਨਾਮ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼ਹਿਰਾਂ ਤੇ ਪਿੰਡਾਂ ਦੇ ਵਸਨੀਕਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ।