6ਵਾਂ ਸੂਬਾ ਪਧਰੀ ਮੈਗਾ ਰੁਜ਼ਗਾਰ ਮੇਲਾ ਸਤੰਬਰ 'ਚ
Published : Jul 31, 2020, 9:27 am IST
Updated : Jul 31, 2020, 9:27 am IST
SHARE ARTICLE
Charanjeet hanni
Charanjeet hanni

50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ: ਚੰਨੀ

ਚੰਡੀਗੜ੍ਹ, 30 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਅਪਣੀ ਪ੍ਰਮੁੱਖ ਸਕੀਮ 'ਘਰ-ਘਰ ਰੁਜ਼ਗਾਰ ਯੋਜਨਾ' ਤਹਿਤ ਸੂਬੇ ਭਰ ਵਿਚ 24 ਸਤੰਬਰ, 2020 ਤੋਂ 30 ਸਤੰਬਰ, 2020 ਤਕ 6ਵਾਂ ਸੂਬਾ ਪਧਰੀ ਮੈਗਾ ਰੁਜ਼ਗਾਰ ਮੇਲਾ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉੱਤਪਤੀ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਰੁਜ਼ਗਾਰ ਮੇਲਿਆਂ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾਣਗੇ।

File Photo File Photo

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮਦੇਨਜ਼ਰ ਇਸ ਸਾਲ ਇਨ੍ਹਾਂ ਰੁਜ਼ਗਾਰ ਮੇਲਿਆਂ ਲਈ ਵਰਚੁਅਲ ਅਤੇ ਫਿਜ਼ੀਕਲ ਦੋਵੇਂ ਪਲੇਟਫ਼ਾਰਮ ਵਰਤੇ ਜਾਣਗੇ। ਰੁਜ਼ਗਾਰ ਉੱਤਪਤੀ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਮੇਲੇ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਰਫ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਏਗੀ, ਜਿਥੇ ਕੋਵਿਡ-19 ਸਬੰਧੀ ਜਾਰੀ ਪ੍ਰੋਟੋਕੋਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਰੁਜ਼ਗਾਰ ਮੇਲੇ ਵਾਲੀ ਥਾਂ 'ਤੇ ਇਕ ਵਿਸ਼ੇਸ਼ ਸਮੇਂ 'ਤੇ ਮੌਜੂਦ ਰਹਿਣ ਵਾਲੇ ਉਮੀਦਵਾਰਾਂ/ਲੋਕਾਂ ਦੀ ਗਿਣਤੀ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿਚ ਰਖਦਿਆਂ ਨਿਰਧਾਰਤ ਕੀਤੀ ਜਾਵੇਗੀ।

ਜੇਕਰ ਕੋਵਿਡ-19 ਦੇ ਕਾਰਨ ਹਾਲਾਤ ਵਿਗੜਦੇ ਹਨ ਅਤੇ ਰੁਜ਼ਗਾਰ ਮੇਲਾ ਲਗਾਉਣਾ ਅਸੰਭਵ ਜਾਪਦਾ ਹੈ ਤਾਂ ਸ਼ੁਰੂਆਤੀ ਆਨਲਾਈਨ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਉਮੀਦਵਾਰਾਂ ਨੂੰ ਨਿੱਜੀ ਤੌਰ 'ਤੇ ਬੁਲਾਉਣ ਦੀ ਪ੍ਰਕਿਰਿਆ ਕੋਵਿਡ-19 ਸੰਕਟ ਟਲਣ ਤੋਂ ਬਾਅਦ ਵਿਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਪਾਸੋਂ ਇਕੱਤਰ ਕੀਤੇ ਨੌਕਰੀਆਂ ਦੇ ਸਾਰੇ ਵੇਰਵੇ www.pgrkam.com ਪੋਰਟਲ 'ਤੇ ਉਪਲਬਧ ਕਰਵਾਏ ਜਾਣਗੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement