ਸਾਰਾਗੜੀ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ
Published : Jul 31, 2020, 9:24 pm IST
Updated : Jul 31, 2020, 9:24 pm IST
SHARE ARTICLE
Balbir Singh Sidhu
Balbir Singh Sidhu

ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ - ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਏਕੋਟ ਤਹਿਸੀਲ ਦੇ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਦਾ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਇਹ ਹੈਲਥ ਸੈਂਟਰ ਸਾਰਾਗੜੀ ਯੁੱਧ ਦੇ ਸਹੀਦ ਹੌਲਦਾਰ ਈਸਰ ਸਿੰਘ ਦੀ ਯਾਦ ‘ਚ ਬਣਾਇਆ ਜਾ ਰਿਹਾ ਹੈ।

 BALBIR SINGH SIDHUBALBIR SINGH SIDHU

ਇਹ ਹੈਲਥ ਸੈਂਟਰ 55 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਪ੍ਰਾਇਮਰੀ ਹੈਲਥ ਸੈਂਟਰ ਅਗਲੇ 6 ਮਹੀਨਿਆਂ ‘ਚ ਮੁਕੰਮਲ ਤੈਆਰ ਹੋ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਇੱਕ 10 ਬਿਸਤਰਿਆਂ ਵਾਲਾ ਪ੍ਰਾਇਮਰੀ ਹੈਲਥ ਸੈਂਟਰ ਹੋਵੇਗਾ ਜਿਸ ਵਿੱਚ ਹੋਰ ਸਹੂਲਤਾਂ ਤੋਂ ਇਲਾਵਾ ਕੋਲਡ ਚੇਨ ਰੂਮ, ਟੀਕਾਕਰਨ ਕਮਰਾ, ਵਾਰਡ, ਲੇਬਰ ਰੂਮ ਅਤੇ ਲੈਬੋਰਟਰੀ ਆਦਿ ਦੀ ਸਹੂਲਤ ਹੋਵੇਗੀ।

MoneyMoney

ਸਿਹਤ ਮੰਤਰੀ ਸ਼ਹੀਦ ਹਵਲਦਾਰ ਈਸ਼ਰ ਸਿੰਘ ਦੀ ਯਾਗਾਰ ਦੀ ਮੁਰੰਮਤ ਲਈ 1 ਲੱਖ ਰੁਪਏ ਦੀ ਘੋਸ਼ਣਾ  ਕੀਤੀ।ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦਿ੍ਰੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। 

Amarinder SinghAmarinder Singh

ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 4000 ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। 

doctorsdoctors

ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ‘ਮਿਸਨ ਫਤਿਹ‘ ਤਹਿਤ ਸਿਹਤ ਵਿਭਾਗ ਦਾ ਸਟਾਫ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।

CoronavirusCoronavirus

ਪੰਜਾਬ ‘ਚ ਜਿੰਮ ਖੋਲਣ ਬਾਰੇ ਪੁੱਛੇ ਗਏ ਸਵਾਲ ਸਬੰਧੀ ਸ੍ਰੀ ਬਲਬੀਰ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਨੇ ਫਿਲਹਾਲ ਇਸ ਦੀ ਇਜਾਜਤ ਨਹੀਂ ਦਿੱਤੀ ਹੈ। ਜਿੰਮ ਖੁੱਲਣ ਨਾਲ ਵੱਡੀ ਗਿਣਤੀ ‘ਚ ਲੋਕ ਸੰਕਰਮਿਤ ਹੋ ਸਕਦੇ ਹਨ।

ਫਤਹਿਗੜ ਸਾਇਬ ਤੋਂ ਸੰਸਦ ਮੈਬਰ ਡਾ. ਅਮਰ ਸਿੰਘ ਨੇ ਸ੍ਰੀ ਬਲਬੀਰ ਸਿੱਧੂ ਦਾ ਇਸ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ

ਤੇ ਉਨਾ ਲਈ ਲਾਹੇਵੰਦ ਰਹੇਗੀ। ਉਨਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਿੰਡ ਵਿੱਚ ਸਾਰਾਗੜੀ ਯੁੱਧ ਦੇ ਸਹੀਦ ਹਵਾਲਦਾਰ ਈਸਰ ਸਿੰਘ ਦੀ ਯਾਦਗਾਰ ਵਿਖੇ ਮੱਥਾ ਟੇਕਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ, ਸਿਵਲ ਸਰਜਨ ਡਾ. ਰਾਜੇਸ ਬੱਗਾ, ਐਸ.ਡੀ.ਐਮ ਰਾਏਕੋਟ ਡਾ. ਹਿਮਾਂਸੂ ਗੁਪਤਾ, ਐਸ.ਐਮ.ਓ ਸੁਧਾਰ ਡਾ. ਨੀਨਾ ਨਾਕਰਾ, ਡੀ.ਐਸ.ਪੀ ਸੁਖਨਾਜ ਸਿੰਘ, ਐਕਸੀਅਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਕੌਰ ਸਿੱਧੂ, ਤਹਿਸੀਲਦਾਰ ਮੁਖਤਿਆਰ ਸਿੰਘ, ਚੀਫ ਫਰਮਾਸਿਸਟ ਬੂਟਾ ਸਿੰਘ, ਇੰਸਪੈਕਟਰ ਸਵਰਨ ਸਿੰਘ, ਪਲਵਿੰਦਰ ਸਿੰਘ, ਸਰਪੰਚ ਦਵਿੰਦਰ ਕੌਰ,

ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਕਿਰਪਾਲ ਸਿੰਘ ਨੱਥੋਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਗੁਰਦੇਵ ਸਿੰਘ ਨੰਬਰਦਾਰ, ਡਾ. ਅਰੁਨਦੀਪ ਸਿੰਘ, ਬਲਜੀਤ ਸਿੰਘ ਹਲਵਾਰਾ, ਗੁਰਜੰਟ ਸਿੰਘ, ਮਹਿੰਦਰਪਾਲ ਸਿੰਘ, ਨਰੈਣ ਦੱਤ ਕੌਸਕਿ, ਜਤਿੰਦਰਪਾਲ ਸਿੰਘ ਗਰੇਵਾਲ, ਜਗਸੀਰ ਸਿੰਘ, ਬਲਜਿੰਦਰ ਸਿੰਘ ਰਿੰਪਾ, ਬੰਟੀ ਅੱਚਰਵਾਲ, ਰਛਪਾਲ ਸਿੰਘ ਫੇਰੂਰਾਈ ਤੋਂ ਇਲਾਵਾ ਹੋਰ ਕਈ ਪਤਵੰਤੇ  ਹਾਜਰ ਸਨ।

ਰਾਜ ਦੇ ਲੋਕਾਂ ਨੂੰ ਤੀਸਰੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਮਹਾਂਮਾਰੀ ਰੋਗ ਐਕਟ 1897 (ਸੀਓਵੀਆਈਡੀ -19) ਦੇ ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ / ਨਰਸਿੰਗ ਹੋਮ / ਕਲੀਨਿਕਾਂ ਨੂੰ ਤੀਜੇ ਦਰਜੇ ਦੀ ਦੇਖਭਾਲ ਲਈ ਨਿਰਦੇਸ ਦਿੱਤੇ ਹਨ। ਰੈਗੂਲੇਸਨ 2020), ਸਿਹਤ ਵਿਭਾਗ ਦੁਆਰਾ ਭੇਜਿਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement