ਜ਼ਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਵਲੋਂ ਮਾਮਲੇ ਦੀ ਨਿਆਇਕ ਜਾਂਚ ਦੇ ਆਦੇਸ਼
Published : Jul 31, 2020, 8:31 pm IST
Updated : Jul 31, 2020, 8:31 pm IST
SHARE ARTICLE
Capt Amrinder Singh
Capt Amrinder Singh

ਮਾਮਲੇ ਵਿਚ ਪਿੰਡ ਮੁਛਲ ਦੀ ਇਕ ਔਰਤ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਸ਼ੱਕੀ ਮੌਤ ਦੇ ਮਾਮਲੇ ਵਿਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਨਿਆਂਇਕ ਜਾਂਚ ਦੇ ਆਦੇਸ਼ ਦਿਤੇ ਹਨ। ਇਸ ਦੁਖਦਾਈ ਘਟਨਾ ਵਿਚ ਇਕ ਵਿਅਕਤੀ ਦੇ ਗੰਭੀਰ ਹੋਣ ਦੀ ਰਿਪੋਰਟ ਹੈ।

Capt Amrinder SinghCapt Amrinder Singh

ਸਰਕਾਰੀ ਬੁਲਾਰੇ ਅਨੁਸਾਰ ਜਾਂਚ ਵਿਚ ਇਸ ਘਟਨਾ ਨਾਲ ਜੁੜੇ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਵੇਗੀ ਅਤੇ ਨਾਲ ਹੀ ਇਸ ਘਟਨਾ ਨਾਲ ਸਬੰਧਤ ਹੋਰ ਮੁੱਦਿਆਂ ਅਤੇ ਸਥਿਤੀਆਂ ਨੂੰ ਵੀ ਵੇਖਿਆ ਜਾਵੇਗਾ। ਇਹ ਜਾਂਚ ਡਿਵੀਜ਼ਨਲ ਕਮਿਸ਼ਨਰ ਜਲੰਧਰ ਵਲੋਂ ਸੰਯੁਕਤ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸ.ਪੀਜ਼ (ਇਨਵੈਸਟੀਗੇਸ਼ਨ) ਨਾਲ ਮਿਲ ਕੇ ਕੀਤੀ ਜਾਵੇਗੀ।

Captain Amrinder Singh Captain Amrinder Singh

ਉਨ੍ਹਾਂ ਵਾਅਦਾ ਕੀਤਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਪੁਲਿਸ ਨੇ ਬਲਵਿੰਦਰ ਕੌਰ ਵਾਸੀ ਮੂਛਲ ਨੂੰ ਤਰਸਿੱਕਾ ਥਾਣੇ ਵਿਖੇ ਦਰਜ ਆਈ.ਪੀ.ਸੀ. ਦੀ ਧਾਰਾ 304 ਅਤੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਮੌਤਾਂ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਚਾਰ ਵਿਅਕਤੀਆਂ ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਕਿਰਪਾਲ ਸਿੰਘ ਅਤੇ ਜਸਵੰਤ ਸਿੰਘ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

Dinkar GuptaDinkar Gupta

 ਡੀ.ਜੀ.ਪੀ. ਦਿਨਕਰ ਗੁਪਤਾ ਨੇ ਦਸਿਆ ਕਿ ਮ੍ਰਿਤਕਾਂ ਦੀ ਪਛਾਣ ਮੰਗਲ ਸਿੰਘ, ਬਲਵਿੰਦਰ ਸਿੰਘ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਕਾਕਾ ਸਿੰਘ, ਕਿਰਪਾਲ ਸਿੰਘ, ਜਸਵੰਤ ਸਿੰਘ ਅਤੇ ਜੋਗਾ ਸਿੰਘ ਸਾਰੇ ਵਾਸੀ ਪਿੰਡ ਮੂਛਲ ਥਾਣਾ ਤਰਸਿੱਕਾ ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਹਲਦੇਵ ਸਿੰਘ ਵਾਸੀ ਟਾਂਗਰਾ ਥਾਣਾ ਤਰਸਿੱਕਾ ਅੰਮ੍ਰਿਤਸਰ ਦਿਹਾਤੀ, ਕਾਲਾ, ਕਾਲੂ, ਬਿੱਲਾ ਅਤੇ ਜਤਿੰਦਰ ਸਾਰੇ ਵਾਸੀ ਬਟਾਲਾ ਵਜੋਂ ਹੋਈ ਹੈ। ਤਰਨ ਤਾਰਨ ਵਿਚ ਮਰਨ ਵਾਲਿਆਂ ਦੀ ਪਛਾਣ ਸਾਹਿਬ ਸਿੰਘ, ਹਰਬਣ ਸਿੰਘ, ਸੁਖਦੇਵ ਸਿੰਘ ਅਤੇ ਧਰਮ ਸਿੰਘ ਵਜੋਂ ਹੋਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement