
ਨਿਰਪੱਖ ਜਾਂਚ ਹੋਵੇ ਅਤੇ ਪੀੜਤਾਂ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ
ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਅੰਦਰ ਧੜੱਲੇ ਨਾਲ ਚੱਲ ਰਹੇ ਸ਼ਰਾਬ ਮਾਫ਼ੀਆ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
Harpal Cheema
ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਿਹਾ ਇਹ ਸ਼ਰਾਬ ਮਾਫ਼ੀਆ ਨਾ ਸਿਰਫ਼ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਿਹਾ ਹੈ, ਸਗੋਂ ਜਨਤਾ ਦੀਆਂ ਜ਼ਿੰਦਗੀਆਂ ਨਾਲ ਵੀ ਖਿਲਵਾੜ ਕਰ ਰਿਹਾ ਹੈ। ਨੇੜਲੇ ਪਿੰਡਾਂ ਮੁੱਛਲ ਅਤੇ ਟਾਂਗਰਾ ਪਹੁੰਚ ਕੇ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਿੰਨਾ ਦੇ ਕਮਾਊ ਮੈਂਬਰ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਗਏ।
Harpal Singh Cheema
ਹਰਪਾਲ ਸਿੰਘ ਚੀਮਾ ਨੇ ਇਸ ਪੂਰੀ ਤ੍ਰਾਸਦੀ ਦੀ ਸਮਾਂਬੱਧ ਅਤੇ ਨਿਰਪੱਖ ਜਾਂਚ ਹਾਈ ਕੋਰਟ ਦੇ ਸਿੱਟਿੰਗ ਜੱਜ ਕੋਲੋਂ ਕਰਵਾਉਣ ਤੋਂ ਇਲਾਵਾ ਪੀੜਿਤ ਪਰਵਾਰਾਂ ਨੂੰ ਘੱਟ ਤੋਂ ਘੱਟ 20 ਲੱਖ ਰੁਪਏ ਦਾ ਮੁਆਵਜ਼ਾ, ਇਕ- ਇਕ ਮੈਂਬਰ ਨੂੰ ਨੌਕਰੀ ਅਤੇ ਮੁਲਜ਼ਮਾਂ ਵਿਰੁਧ ਕਤਲ ਦਾ ਪਰਚਾ ਦਰਜ ਕਰਨ ਦੀ ਵੀ ਮੰਗ ਕੀਤੀ।
Harpal Cheema
ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਮਾਝਾ ਜੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਟੋਂਗ ਹਲਕਾ ਇੰਚਾਰਜ ਬਾਬਾ ਬਕਾਲਾ, ਹਰਭਜਨ ਸਿੰਘ ਈਟੀਓ ਹਲਕਾ ਇੰਚਾਰਜ ਜੰਡਿਆਲਾ ਸਮੇਤ ਹੋਰ ਆਗੂ ਮੌਜੂਦਾ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।