
ਫ਼ੀਸ ਮਾਮਲੇ ਵਿਚ ਵਕੀਲਾਂ ਦਾ ਪੈਨਲ ਕਰ ਰਿਹੈ ਜ਼ੋਰਦਾਰ ਪੈਰਵੀ
ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਦੇ ਸਿਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਅਦਾਲਤ ਦੇ ਡਬਲ ਬੈਂਚ ਨੇ ਸਕੂਲ ਫ਼ੀਸ ਮਾਮਲੇ ਵਿਚ ਸਿੰਗਲ ਬੈਂਚ ਦਾ ਫ਼ੈਸਲਾ ਕਾਇਮ ਰਖਿਆ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਕੈਬਨਿਟ ਵਿਚ ਲੋਕਪੱਖੀ ਫ਼ੈਸਲਾ ਕਰੇਗੀ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਸਰਕਾਰ ਦੇ ਵਕੀਲਾਂ ਦਾ ਪੈਨਲ ਫ਼ੀਸ ਮਾਮਲੇ ਵਿਚ ਜ਼ੋਰਦਾਰ ਪੈਰਵੀ ਕਰ ਰਿਹਾ ਹੈ।
Vijay Inder Singla
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਸਰਕਾਰ ਸਕੂਲ ਫ਼ੀਸ ਮਾਮਲੇ ਵਿਚ ਰਾਜ ਦੇ ਲੋਕਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈ ਕੋਰਟ ਦੇ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਬਰਕਰਾਰ ਰਖਿਆ ਤਾਂ ਸਰਕਾਰ ਕੈਬਨਿਟ ਵਿਚ ਲੋਕਪੱਖੀ ਫ਼ੈਸਲਾ ਕਰੇਗੀ।
Vijay Inder Singla
ਉਨ੍ਹਾਂ ਕਿਹਾ ਕਿ ਜਬਰੀ ਫ਼ੀਸ ਵਸੂਲਣ ਵਾਲੇ ਸਕੂਲਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਸਰਕਾਰ ਨੇ ਸਕੂਲ ਫ਼ੀਸ ਮਾਮਲੇ ਵਿਚ ਅਪਣੇ ਇਰਾਦੇ ਸਪਸ਼ਟ ਕਰ ਦਿਤੇ ਹਨ ਅਤੇ ਅਦਾਲਤ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।
Vijay Inder Singla
ਉਨ੍ਹਾਂ ਸਖ਼ਤ ਲਹਿਜੇ ਵਿਚ ਕਿਹਾ ਕਿ ਸਕੂਲ ਵਿਦਿਆਰਥੀ ਪਾਸੋਂ ਲੇਟ ਫ਼ੀਸ ਵੀ ਨਹੀਂ ਵਸੂਲ ਸਕਣਗੇ ਅਤੇ ਜੇਕਰ ਕੋਈ ਸਕੂਲ ਵਿਦਿਆਰਥੀ ਦਾ ਨਾਮ ਕਟਦਾ ਹੈ ਤਾਂ ਇਸਦੀ ਸ਼ਿਕਾਇਤ ਜ਼ਿਲ੍ਹਾ ਸਿਖਿਆ ਅਫ਼ਸਰ ਕੋਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਾਜ਼ਮੀ ਤੌਰ 'ਤੇ ਅਜਿਹਾ ਕਰਨ ਵਾਲੇ ਵਿਰੁਧ ਕਾਰਵਾਈ ਕੀਤੀ ਜਾਵੇਗੀ। ਸਿਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਸਰਕਾਰ ਰਾਜ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਚੋਣ ਵਾਅਦੇ ਮੁਤਾਬਕ ਜਲਦੀ ਹੀ ਨੌਜਵਾਨਾਂ ਨੂੰ ਸਮਾਰਟ ਫ਼ੋਨ ਦਿਤੇ ਜਾਣਗੇ।
Vijeyinder Singla
ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਬੰਦ ਹੋਏ ਰੁਜ਼ਗਾਰ ਮੇਲੇ ਮੁੜ ਸ਼ੁਰੂ ਕਰ ਕੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਮਨਪ੍ਰੀਤ ਸਿੰਘ ਮਨੀ ਵੜੈਚ, ਬਲਵਿੰਦਰ ਸਿੰਘ ਧਾਲੀਵਾਲ, ਮਨਪ੍ਰੀਤ ਬਾਂਸਲ, ਪਰਮਾਨੰਦ ਕਾਂਸਲ ਆਦਿ ਹਾਜ਼ਰ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।