
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਲੋਕਾਂ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਹਨਾਂ ਨੇ ਦੱਸਿਆ ਕਿ ਜਾਨ ਗਵਾਉਣ ਵਾਲੇ ਸਾਰੇ ਲੋਕ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰ ਨਾਲ ਸਬੰਧ ਰੱਖਦੇ ਸਨ। ਇਸ ਤੋਂ ਇਲਾਵਾ ਕਈ ਲੋਕ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
Punjab Police
ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿਚ ਕੁਝ ਲੋਕਾਂ ਨੇ ਜ਼ਹਿਰੀਲੀ ਸ਼ਰਾਬ ਪੀਤੀ ਹੈ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਮਾਮਲੇ ਦੀ ਜਾਂਚ ਲਈ ਪੁਲਿਸ ਸੁਪਰਡੈਂਟ ਦੀ ਨਿਗਰਾਨੀ ਵਿਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।
Capt Amrinder Singh
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ 21 ਮੌਤਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਜਿਸਟਰੀਅਲ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਨੇ ਇਸ ਪਿੱਛੇ ਜ਼ਿੰਮੇਵਾਰ ਲੋਕਾਂ ਖਿਲਾਫ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ ਹੈ ਤੇ ਪੁਲਿਸ ਨੂੰ ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦਾ ਪਰਦਾਫਾਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਛਾਣਬੀਣ ਕਰਦੇ ਹੋਏ ਪੁਲਿਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜ਼ਿੰਮੇਵਾਰ ਲੋਕਾਂ ਨੂੰ ਫੜ੍ਹਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।