ਆਜ਼ਾਦੀ ਦੇ ਜਸ਼ਨਾਂ ਦੇ ਬਾਵਜੂਦ ਸਿੱਖ ਕੌਮ ਭਾਰਤ ਅਤੇ ਪਾਕਿਸਤਾਨ ’ਚ ਅੱਜ ਵੀ ਗ਼ੁਲਾਮ: ਮਾਨ
Published : Jul 31, 2021, 12:39 am IST
Updated : Jul 31, 2021, 12:39 am IST
SHARE ARTICLE
image
image

ਆਜ਼ਾਦੀ ਦੇ ਜਸ਼ਨਾਂ ਦੇ ਬਾਵਜੂਦ ਸਿੱਖ ਕੌਮ ਭਾਰਤ ਅਤੇ ਪਾਕਿਸਤਾਨ ’ਚ ਅੱਜ ਵੀ ਗ਼ੁਲਾਮ: ਮਾਨ

ਇਨਸਾਫ਼ ਮੋਰਚੇ ਦੇ 30ਵੇਂ ਦਿਨ 27ਵੇਂ ਜਥੇ ’ਚ ਸ਼ਾਮਲ ਬੀਬੀਆਂ ਨੇ ਦਿਤੀ ਗਿ੍ਰਫ਼ਤਾਰੀ

ਕੋਟਕਪੂਰਾ, 30 ਜੁਲਾਈ (ਗੁਰਿੰਦਰ ਸਿੰਘ): 15 ਅਗੱਸਤ 1947 ਨੂੰ ਦੇਸ਼ ਦੀ ਅਜ਼ਾਦੀ ਦੇ ਜਸ਼ਨ ਮਨਾਏ ਗਏ ਪਰ ਸਿੱਖ ਕੌਮ ਅੱਜ ਵੀ ਭਾਰਤ ਅਤੇ ਪਾਕਿਸਤਾਨ ਵਿਚ ਗ਼ੁਲਾਮ ਹੈ ਕਿਉਂਕਿ ਸਿੱਖਾਂ ਦੀਆਂ ਜਾਇਜ਼ ਮੰਗਾਂ ਦੀ ਵੀ ਕੋਈ ਸੁਣਵਾਈ ਨਹੀਂ ਅਤੇ ਸਿੱਖਾਂ ਨੂੰ ਵਾਜਬ ਮੰਗਾਂ ਮਨਵਾਉਣ ਲਈ ਵੀ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 30ਵੇਂ ਦਿਨ 27ਵੇਂ ਜਥੇ ਵਿਚ ਸ਼ਾਮਲ ਗਿ੍ਰਫ਼ਤਾਰੀ ਦੇਣ ਲਈ ਆਈਆਂ ਬੀਬੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਬੇਅਦਬੀ ਕਾਂਡ ਅਤੇ ਉਸ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਅਤਿਆਚਾਰ ਵਾਲੇ ਮਾਮਲਿਆਂ ਨਾਲ ਸਬੰਧਤ ਦੋਸ਼ੀਆਂ ਦੇ ਸਾਹਮਣੇ ਆ ਜਾਣ ਦੇ ਬਾਵਜੂਦ ਵੀ ਨਾ ਤਾਂ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਜ਼ਰੂਰਤ ਸਮਝੀ ਜਾ ਰਹੀ ਹੈ ਅਤੇ ਨਾ ਹੀ ਪੀੜਤਾਂ ਦੇ ਜਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕਿਸੇ ਨੂੰ ਫ਼ਿਕਰ ਹੈ। 
ਉਨ੍ਹਾਂ ਦਸਿਆ ਕਿ ਅੱਜ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਬੀਬੀਆਂ ਦਾ ਜਥਾ ਗਿ੍ਰਫ਼ਤਾਰੀ ਦੇਣ ਲਈ ਤਿਆਰ ਹੋਇਆ ਹੈ। ਮਾਸਟਰ ਕਰਨੈਲ ਸਿੰਘ ਨਾਰੀਕੇ ਅਤੇ ਕੁਲਦੀਪ ਸਿੰਘ ਭਾਗੋਵਾਲ ਨੇ ਵੀ ਸਿੱਖਾਂ ਨਾਲ ਹੁੰਦੀਆਂ ਆਈਆਂ ਅਤੇ ਹੋ ਰਹੀਆਂ ਵਿਤਕਰੇਬਾਜ਼ੀਆਂ ਅਤੇ ਧੱਕੇਸ਼ਾਹੀਆਂ ਦਾ ਵਰਨਣ ਕੀਤਾ। ਗੁਰਦਵਾਰਾ ਸਾਹਿਬ ਵਿਖੇ ਜਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਅਰਦਾਸ-ਬੇਨਤੀ ਕੀਤੀ ਗਈ, ਉਪਰੰਤ ਹਰਪਾਲ ਕੌਰ, ਬਲਵੰਤ ਕੌਰ, ਅੰਗਰੇਜ਼ ਕੌਰ, ਸੁਰਜੀਤ ਕੌਰ, ਅਮਰਜੀਤ ਕੌਰ, ਜਸਪਾਲ ਕੌਰ ਅਤੇ ਸਰਬਜੀਤ ਕੌਰ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਰੋੋਸ ਮਾਰਚ ਦੀ ਸ਼ਕਲ ਵਿਚ ਉਕਤ ਜਥਾ ਗੁਰਦਵਾਰਾ ਸਾਹਿਬ ਤੋਂ ਚੱਲ ਕੇ ਮੋਰਚੇ ਵਾਲੇ ਸਥਾਨ ਨੇੜੇ ਦਾਣਾ ਮੰਡੀ ਬਰਗਾੜੀ ਵਿਖੇ ਪੁੱਜਾ, ਜਿਥੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਨਾਹਰੇਬਾਜ਼ੀ ਕੀਤੀ ਗਈ।

ਫੋਟੋ :- ਕੇ.ਕੇ.ਪੀ.-ਗੁਰਿੰਦਰ-30-8ਐੱਚ
ਕੈਪਸ਼ਨ : ਬਰਗਾੜੀ ਵਿਖੇ ਗਿ੍ਰਫਤਾਰੀ ਦੇਣ ਵਾਲੀਆਂ ਬੀਬੀਆਂ ਦੇ ਜੱਥੇ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਤੇ ਹੋਰ। (ਗੋਲਡਨ)
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement