ਸੋਨ ਤਮਗ਼ਾ ਲਿਆਉਣ ’ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ : ਰਾਣਾ ਸੋਢੀ ਦਾ
Published : Jul 31, 2021, 12:35 am IST
Updated : Jul 31, 2021, 12:35 am IST
SHARE ARTICLE
image
image

ਸੋਨ ਤਮਗ਼ਾ ਲਿਆਉਣ ’ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ : ਰਾਣਾ ਸੋਢੀ ਦਾ ਐਲਾਨ

ਚੰਡੀਗੜ੍ਹ, 30 ਜੁਲਾਈ (ਦਿਲਮੋਹਨ ਸਿੰਘ) : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਮਗ਼ਾ ਜਿੱਤਣ ’ਤੇ ਪੰਜਾਬ ਦੇ ਹਰ ਖਿਡਾਰੀ ਨੂੰ ਨਿਜੀ ਤੌਰ ’ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ’ਤੇ ਦਿਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ। ਇੱਥੇ ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿਚ ਗਏ ਪੰਜਾਬ ਦੇ 20 ਖਿਡਾਰੀਆਂ ਵਿਚੋਂ ਭਾਰਤੀ ਹਾਕੀ ਟੀਮ ਵਿਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ। ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ।
 ਉਨ੍ਹਾਂ ਕਿਹਾ ਕਿ ਹਰ ਖੇਤਰ ’ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਤ ਕਰਨ ਲਈ ਨਵੰਬਰ ਵਿਚ ਨੌਜਵਾਨ ਮੇਲਾ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।
  ਰਾਣਾ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਗ਼ੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨ੍ਹਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤਕ ਪਹੁੰਚਾ ਕੇ ਉਨ੍ਹਾਂ ਦਾ ਤੁਰਤ ਹੱਲ ਕੀਤਾ ਜਾ ਸਕੇ। 
  ਇਸ ਮੌਕੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਪਿ੍ਰੰਸ ਪਾਲ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ, ਸ੍ਰੀ ਨਿਰਮਲ ਦੁਲੱਟ, ਸ੍ਰੀਮਤੀ ਪੂਨਮ ਠਾਕੁਰ, ਸ੍ਰੀ ਜਸਪ੍ਰੀਤ ਸਿੰਘ, ਡਾ. ਆਂਚਲ ਅਰੋੜਾ, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਅਕਾਸ਼ਦੀਪ ਲਾਲੀ, ਸ੍ਰੀ ਅਵਜਿੰਦਰ ਸਿੰਘ, ਡਾ. ਅਮਿਤ ਸ਼ਰਮਾ (ਸਾਰੇ ਬੋਰਡ ਮੈਂਬਰ) ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਡਾ. ਕਮਲਜੀਤ ਸਿੰਘ ਸਿੱਧੂ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement