ਤੇਜ਼ ਰਫ਼ਤਾਰ ਕਾਰ ਨੇ ਰਿਕਸ਼ਾ ਰੇਹੜੀ ਚਾਲਕ ਨੂੰ ਮਾਰੀ ਟੱਕਰ, ਦਾਦਾ-ਦਾਦੀ ਤੇ ਪੋਤੇ ਦੀ ਮੌਤ

By : GAGANDEEP

Published : Jul 31, 2021, 11:20 am IST
Updated : Jul 31, 2021, 11:20 am IST
SHARE ARTICLE
High-speed car hits rickshaw
High-speed car hits rickshaw

ਲੋਕਾਂ ਨੇ ਕਾਰ ਚਾਲਕ ਦਬੋਚਿਆ, ਕੀਤਾ ਪੁਲਿਸ ਦੇ ਹਵਾਲੇ

ਪੱਟੀ (ਅਜੀਤ ਘਰਿਆਲਾ, ਪ੍ਰਦੀਪ) : ਪੱਟੀ ਮੋੜ ਨੇੜੇ ਸ਼ੁਕਰਵਾਰ ਸਵੇਰੇ ਭਿੱਖੀਵਿੰਡ ਮਾਰਗ ’ਤੇ ਵਾਪਰੇ ਇਕ ਹਾਦਸੇ ’ਚ ਬਜ਼ੁਰਗ ਜੋੜੇ ਅਤੇ ਉਨ੍ਹਾਂ ਦੇ ਪੋਤੇ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਰੇਸ਼ਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਚੂਸਲੇਵੜ੍ਹ ਅਪਣੀ ਪਤਨੀ ਦਰਸ਼ਨ ਕੌਰ ਤੇ ਪੋਤਰੇ ਪ੍ਰਿੰਸ ਨਾਲ ਰਿਕਸ਼ੇ ’ਤੇ ਪੱਟੀ ਤੋਂ ਦਵਾਈ ਲੈਣ ਆ ਰਿਹਾ ਸੀ। ਜਿਨ੍ਹਾਂ ਨੂੰ ਰਸਤੇ ਵਿਚ ਕਾਰ ਨੇ ਟੱਕਰ ਮਾਰ ਦਿਤੀ।

High-speed car hits rickshaw puller, kills grandparents, grandsonHigh-speed car hits rickshaw

ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਰੇਸ਼ਮ ਸਿੰਘ ਤੇ ਉਸ ਦੇ ਪੋਤਰੇ ਪ੍ਰਿੰਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਰੇਸ਼ਮ ਸਿੰਘ ਦੀ ਪਤਨੀ ਦਰਸ਼ਨ ਕੌਰ ਦੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰ ਉਸ ਨੂੰ ਸਿਵਲ ਹਸਪਤਾਲ ਪੱਟੀ ਲੈ ਕੇ ਗਏ, ਜਿਥੋਂ ਗੰਭੀਰ ਹਾਲਤ ਦੇ ਚਲਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ ਜਿਥੇ ਉਸ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿਤਾ।

High-speed car hits rickshaw puller, kills grandparents, grandsonHigh-speed car hits rickshaw 

ਮ੍ਰਿਤਕ ਦੇ ਲੜਕੇ ਸੋਨੂੰ ਨੇ ਦਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ ਤੇ ਉਨ੍ਹਾਂ ਦੇ ਮਾਤਾ, ਪਿਤਾ ਅਤੇ ਲੜਕਾ ਪ੍ਰਿੰਸ ਜੋ ਕਿ ਪੰਜਵੀਂ ਜਮਾਤ ਦਾ ਵਿਦਿਆਰਥੀ ਹੈ, ਦਵਾਈ ਲੈਣ ਲਈ ਪੱਟੀ ਆ ਰਹੇ ਸੀ। ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਲਾਸ਼ਾਂ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

High-speed car hits rickshaw puller, kills grandparents, grandsonHigh-speed car hits rickshaw 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement