
ਵਿਜੇ ਸਾਂਪਲਾ ਗੁਰੂਦੁਆਰਾ ਸਾਹਿਬ ਵਿਚ ਮੱਥਾ ਟੇਕਣ ਅਤੇ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਸਨ।
ਤਲਵੰਡੀ ਸਾਬੋ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵਿਰੁੱਧ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨ ਭਾਜਪਾ ਨੇਤਾਵਾਂ ਨੂੰ ਘੇਰ ਕੇ ਆਪਣਾ ਗੁੱਸਾ ਲਗਾਤਾਰ ਕੱਢ ਰਹੇ ਹਨ। ਦੂਜੇ ਪਾਸੇ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਅੱਜ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਸਨ।
ਕਿਸਾਨ ਜਥੇਬੰਦੀ ਨੇ ਦਾਦੂਵਾਲ ਦੇ ਡੇਰੇ ਤੋਂ ਦੋ ਕਿਲੋਮੀਟਰ ਦੂਰ ਸਿਰਸਾ ਜ਼ਿਲ੍ਹੇ ਦੇ ਕੁਰੰਗਾਂਵਾਲੀ ਪਿੰਡ ਵਿਚ ਉਸ ਦੇ ਕਾਫਲੇ ਨੂੰ ਰੋਕ ਦਿੱਤਾ। ਇਸ ਦੇ ਨਾਲ ਹੀ ਕਿਸਾਨ ਸੰਗਠਨਾਂ ਨੇ ਉਨ੍ਹਾਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਗੁਰਦੁਆਰੇ ਦਾ ਘਿਰਾਓ ਕਰ ਲਿਆ ਹੈ। ਘਿਰਾਓ ਕਰਨ ਸਮੇਂ ਕਿਸਾਨਾਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਦੱਸ ਦਈਏ ਕਿ ਵਿਜੇ ਸਾਂਪਲਾ ਗੁਰੂਦੁਆਰਾ ਸਾਹਿਬ ਵਿਚ ਮੱਥਾ ਟੇਕਣ ਅਤੇ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਸਨ।