ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਸਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Published : Jul 31, 2021, 12:40 am IST
Updated : Jul 31, 2021, 12:40 am IST
SHARE ARTICLE
image
image

ਅਮਰੀਕਾ ’ਚ ਭਾਰਤੀ ਸਫ਼ੀਰ ਤਰਨਜੀਤ ਸਿੰਘ ਸੰਧੂ ਸਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 30 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਅਮਰੀਕਾ ਵਿਚ ਭਾਰਤੀ ਸਫ਼ੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਤ ਕੀਤਾ ਅਤੇ ਅਮਰੀਕਾ ਅੰਦਰ ਵਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਬੀਬੀ ਜਗੀਰ ਕੌਰ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਅਮਰੀਕਾ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਦਾ ਮਾਮਲਾ ਵਿਚਾਰਿਆ, ਜਿਸ ’ਤੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿਚ ਕਰਦੇ ਰਹਿਣਗੇ। ਖ਼ੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪਰਵਾਰ ਦਾ ਵਾਰਸ ਸ. ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਸਨਮਾਨ ਲਈ ਬੀਬੀ ਜਗੀਰ ਕੌਰ ਦਾ ਧਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਓਐਸਡੀ ਡਾ. ਸੁਖਬੀਰ ਸਿੰਘ ਅਤੇ ਹੋਰ ਮੌਜੂਦ ਸਨ।

ਕੈਪਸ਼ਨ—ਏ ਐਸ ਆਰ ਬਹੋੜੂ— 30—5 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement