
ਮਾਤਾ ਮਹਿੰਦਰ ਕੌਰ ਤਲਵੰਡੀ ਦਾ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਸਸਕਾਰ
ਮਜੀਠੀਆ, ਢੀਂਡਸਾ ਸਮੇਤ ਵੱਡੀ ਗਿਣਤੀ 'ਚ ਪੁੱਜੇ ਆਗੂ
ਰਾਏਕੋਟ, 30 ਰਾਏਕੋਟ (ਜਸਵੰਤ ਸਿੰਘ ਸਿੱਧੂ) : ਸ਼ੋ੍ਰਮਣੀ ਅਕਾਲੀ ਦਲ ਅਤੇ ਐਸ.ਜੀ.ਪੀ.ਸੀ ਦੇ ਪ੍ਰਧਾਨ ਰਹੇ ਮਰਹੂਮ ਟਕਸਾਲੀ ਅਕਾਲੀ ਆਗੂ ਲੋਹਪੁਰਸ਼ ਜਥੇ. ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਤਲਵੰਡੀ (91) ਦਾ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ ਸੀ | ਜਿੰਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਅੰਤਿਮ ਸਸਕਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਐਸਜੀਪੀਸੀ ਮੈਂਬਰ ਜਗਜੀਤ ਸਿੰਘ ਤਲਵੰਡੀ, ਬੀਬੀ ਹਰਜੀਤ ਕੌਰ ਤਲਵੰਡੀ ਵੱਲੋਂ ਭੇਂਟ ਕੀਤੀ ਗਈ | ਇਸ ਮੌਕੇ ਰਾਜਨੀਤਕ, ਧਾਰਮਕ, ਸਮਾਜ ਸੇਵੀ ਆਗੂਆਂ ਤੋਂ ਇਲਾਵਾ ਇਲਾਕੇ ਦੇ ਵੱਡੀ ਗਿਣਤੀ 'ਚ ਲੋਕਾਂ ਵੱਲੋਂ ਨਮ ਅੱਖਾਂ ਨਾਲ ਬੀਬੀ ਮਹਿੰਦਰ ਕੌਰ ਤਲਵੰਡੀ ਨੂੰ ਅੰਤਿਮ ਵਿਦਾਇਗੀ ਦਿਤੀ ਗਈ |
ਇਸ ਮੌਕੇ ਪੁੱਜੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ, ਸਾਬਕਾ ਸੰਸਦੀ ਸਕੱਤਰ ਅਤੇ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ, ਰਣਜੀਤ ਸਿੰਘ ਬਰ੍ਹਮਪਰਾ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾਂ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਕਰਨੈਲ ਸਿੰਘ ਪੀਰਮੁਹੰਮਦ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ, ਮੈਨੇਜਰ ਗੁਰਸੇਵਕ ਸਿੰਘ, ਬਲਵਿੰਦਰ ਸਿੰਘ ਸੰਧੂ ਆਦਿ ਆਗੂਆਂ ਵੱਲੋਂ ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ |
ਫੋਟੋ ਫਾਇਲ : 30ਰਾਏਕੋਟ03
ਕੈਪਸ਼ਨ : ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ,