ਸ਼ਹੀਦ ਊਧਮ ਸਿੰਘ ਦੇ ਪਿਸਤੌਲ ਨੂੰ UK ਤੋਂ ਵਾਪਸ ਲੈਣ ਦਾ ਮਾਮਲਾ CM ਪੰਜਾਬ ਭਾਰਤ ਸਰਕਾਰ ਕੋਲ ਉਠਾਉਣਗੇ
Published : Jul 31, 2021, 7:30 pm IST
Updated : Jul 31, 2021, 7:30 pm IST
SHARE ARTICLE
CM punjab  SHAHEED UDHAM SINGH FROM UK
CM punjab SHAHEED UDHAM SINGH FROM UK

ਡਾਇਰੀ ਨੂੰ ਵੀ ਵਾਪਸ ਲਿਆਉਣ ਦਾ ਮੁੱਦਾ ਉਠਾਉਣਗੇ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ।

CM punjabCM punjab

ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਇੱਥੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਕੋਸ਼ਿਸ਼ਾਂ ਸਦਕਾ ਸ਼ਹੀਦ ਦੀਆਂ ਅਸਥੀਆਂ 40 ਸਾਲਾਂ ਬਾਅਦ ਭਾਰਤ ਵਾਪਸ ਲਿਆਂਦੀਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਸ਼ਹੀਦ ਊਧਮ ਸਿੰਘ ਦੀ ਪਿਸਤੌਲ, ਜਿਸ ਨਾਲ ਉਨ੍ਹਾਂ ਨੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰਿਆ ਸੀ, ਸਕਾਟਲੈਂਡ ਵਿੱਚ ਹੈ ਅਤੇ ਉਨ੍ਹਾਂ ਦੀ ਡਾਇਰੀ ਵੀ ਓਥੇ ਹੀ ਕਿਤੇ ਹੈ।

CM punjabCM punjab

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਬ੍ਰਿਟਿਸ਼ ਹਾਈ ਕਮਿਸ਼ਨ ਕੋਲ ਉਠਾਉਣਾ ਚਾਹੀਦਾ ਹੈ ਤਾਂ ਜੋ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਇਹ ਚੀਜ਼ਾਂ ਵਾਪਸ ਲਿਆਂਦੀਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਇਹ ਅਮਾਨਤ ਵਿਦੇਸ਼ `ਚੋਂ ਵਾਪਸ ਲਿਆਉਣ ਤੋਂ ਬਾਅਦ ਇਨ੍ਹਾਂ ਨੂੰ ਆਮ ਲੋਕਾਂ ਲਈ ਇਥੋਂ ਦੇ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ ਕਿਉਂਕਿ ਸਰਕਾਰ ਇਨ੍ਹਾਂ ਨੂੰ ਵਿਸ਼ਵ ਪੱਧਰੀ ਇਤਿਹਾਸਕ ਯਾਦਗਾਰ ਬਣਾਉਣਾ ਚਾਹੁੰਦੀ ਹੈ।

CM punjabCM punjab

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਜੱਲ੍ਹਿਆਂਵਾਲਾ ਬਾਗ, ਹੁਸੈਨੀਵਾਲਾ ਅਤੇ ਹੁਣ ਸ਼ਹੀਦ ਊਧਮ ਸਿੰਘ ਜਿਹੀਆਂ ਕਈ ਯਾਦਗਾਰਾਂ ਉਸਾਰੀਆਂ ਗਈਆਂ ਹਨ ਅਤੇ ਜਲਦ ਹੀ ਆਜ਼ਾਦੀ ਸੰਗਰਾਮ ਦੇ ਅਨੇਕਾਂ ਗੁੰਮਨਾਮ ਨਾਇਕਾਂ ਦੀ ਯਾਦ ਵਿੱਚ ਇੱਕ ਹੋਰ ਯਾਦਗਾਰ ਉਸਾਰੀ ਜਾਵੇਗੀ ਤਾਂ ਜੋ ਮਿੱਟੀ ਦੇ ਉਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰਕ ਸਾਨੂੰ ਹਮੇਸ਼ਾ ਸਾਡੀ ਬਹਾਦਰੀ ਦੀ ਸ਼ਾਨਦਾਰ ਵਿਰਾਸਤ ਦੀ ਯਾਦ ਦਿਵਾਉਂਦੇ ਹਨ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣ ਵਿੱਚ ਇਨ੍ਹਾਂ ਦੀ ਵੱਡੀ ਭੂਮਿਕਾ ਹੈ।

Vijay Inder SinglaCM punjab

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement