
ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾਉਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ।
Punjab schools to reopen on Monday
ਹੋਰ ਪੜ੍ਹੋ: ਬੈਂਕਾਂ ਨੇ ਗਾਹਕਾਂ ਨੂੰ ਦਿੱਤਾ ਝਟਕਾ, ATM ’ਚੋਂ ਪੈਸੇ ਕਢਵਾਉਣ ’ਤੇ ਦੇਣੀ ਪਵੇਗੀ ਜ਼ਿਆਦਾ ਫੀਸ
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗੱਸਤ 2021 ਤੋਂ ਖੋਲ੍ਹਣ ਦੀ ਆਗਿਆ ਹੋਵੇਗੀ।
ਹੋਰ ਪੜ੍ਹੋ: ਟੋਕੀਉ ਉਲੰਪਿਕ: ਭਾਰਤੀ ਮਹਿਲਾ ਹਾਕੀ ਟੀਮ ਨੇ ਦੱਖਣੀ ਅਫ਼ਰੀਕਾ ਨੂੰ 4-3 ਨਾਲ ਦਿੱਤੀ ਮਾਤ
ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੰਬੇ ਸਮੇਂ ਤੋਂ ਸਕੂਲ ਬੰਦ ਹਨ। ਹਾਲਾਂਕਿ ਆਨਲਾਈਨ ਮਾਧਿਅਮ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਹੈ ਪਰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਲਗਾਤਾਰ ਸਕੂਲ ਖੁੱਲ੍ਹਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।