ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ: ਰਮਨ ਬਹਿਲ  
Published : Jul 31, 2021, 1:22 pm IST
Updated : Jul 31, 2021, 1:22 pm IST
SHARE ARTICLE
 Result of Fisheries Officer Posts Announced: Raman Behl
Result of Fisheries Officer Posts Announced: Raman Behl

ਪਟਵਾਰੀ ਤੇ ਜਿਲੇਦਾਰ ਦੀ ਅਸਾਮੀ ਲਈ ਪ੍ਰੀਖਿਆ 08 ਅਗਸਤ ਨੂੰ ਕੰਡਕਟ ਕੀਤੀ ਜਾਣੀ ਹੈ।

ਚੰਡੀਗੜ੍ਹ :  ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 28 ਅਸਾਮੀਆਂ ਦੀ ਸਿੱਧੀ ਭਰਤੀ ਲਈ ਮਿਤੀ 25 ਜੁਲਾਈ 2021 ਨੂੰ ਆਯੋਜਿਤ ਕੀਤੀ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ 30 ਜੁਲਾਈ ਨੂੰ ਐਲਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ।

Captain Amarinder Singh Captain Amarinder Singh

ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਲਗਭਗ 3300 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਗਏ ਹਨ। ਜਿਸ ਵਿਚ ਮਾਲ ਵਿਭਾਗ ਅਤੇ ਜਲ ਸਰੋਤ ਵਿਭਾਗ ਵਿੱਚ ਪਟਵਾਰੀ ਤੇ ਜਿਲੇਦਾਰ, ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ, ਸਿੱਖਿਆ ਵਿਭਾਗ ਵਿੱਚ ਸਕੂਲ ਲਾਇਬਰੇਰੀਅਨ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ,ਆਬਕਾਰੀ ਤੇ ਕਰ ਨਿਰੀਖਕ ਆਦਿ ਅਸਾਮੀਆਂ ਸ਼ਾਮਲ ਹਨ।

Raman BehlRaman Behl

ਹੁਣ ਤੱਕ ਬੋਰਡ ਵਲੋਂ ਕਲਰਕ (ਲੀਗਲ), ਸਕੂਲ ਲਾਇਬ੍ਰੇਰੀਅਨ ਅਤੇ ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਕੰਡਕਟ ਕਰਨ ਉਪਰੰਤ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹਨਾ ਅਸਾਮੀਆਂ ਲਈ ਜਲਦੀ ਹੀ ਕੌਂਸਲਿੰਗ ਕਰਨ ਉਪਰੰਤ ਯੋਗ ਉਮੀਦਵਾਰਾਂ ਦੀਆਂ ਸਬੰਧਤ ਵਿਭਾਗਾਂ ਨੂੰ ਸਿਫਾਰਸ਼ਾਂ ਭੇਜ ਦਿੱਤੀਆਂ ਜਾਣਗੀਆਂ। ਪਟਵਾਰੀ ਤੇ ਜਿਲੇਦਾਰ ਦੀ ਅਸਾਮੀ ਲਈ ਪ੍ਰੀਖਿਆ 08 ਅਗਸਤ ਨੂੰ ਕੰਡਕਟ ਕੀਤੀ ਜਾਣੀ ਹੈ।

Punjab GovernmentPunjab Government

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾ ਰਹੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ ਤਾਂ ਜੋ ਉਹਨਾਂ ਦਾ ਆਪਣਾ ਅਤੇ ਯੋਗ ਭਰਤੀ ਹੋਏ ਮਿਹਨਤੀ ਨੌਜਵਾਨਾਂ ਦੇ ਸਰਕਾਰੀ ਸੇਵਾਵਾਂ ਵਿੱਚ ਆਉਣ ਨਾਲ ਪੰਜਾਬ ਦਾ ਭਵਿੱਖ ਰੌਸ਼ਨ ਹੋ ਸਕੇ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement