ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਾਪਾਨ ਸਰਕਾਰ ਨੇ ਕੀਤਾ ਐਮਰਜੈਂਸੀ ਦਾ ਐਲਾਨ
Published : Jul 31, 2021, 4:44 pm IST
Updated : Jul 31, 2021, 4:44 pm IST
SHARE ARTICLE
Yoshihide Suga
Yoshihide Suga

ਬਿਨ੍ਹਾਂ ਕਿਸੇ ਕੰਮ ਤੋਂ ਲੋਕਾਂ ਦੇ ਘਰ ਤੋਂ ਬਾਹਰ ਨਿਕਲਣ 'ਤੇ ਲਗਾਈ ਪਾਬੰਦੀ

ਟੋਕਿਓ: ਜਾਪਾਨ ਵਿੱਚ ਇਸ ਵੇਲੇ ਉਲੰਪਿਕਸ ਚੱਲ ਰਹੇ ਹਨ ਅਤੇ ਪੂਰੀ ਦੁਨੀਆਂ ਵਿਚ ਇਸਦੀ ਗੂੰਜ ਹੈ, ਪਰ ਇਸ ਦੌਰਾਨ ਜਾਪਾਨ ਤੋਂ ਇੱਕ ਬੁਰੀ ਖ਼ਬਰ ਆ ਰਹੀ ਹੈ। ਜਾਪਾਨ ਦੀ ਸਰਕਾਰ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਰਿਕਾਰਡ ਵਾਧੇ ਦੇ ਮੱਦੇਨਜ਼ਰ ਰਾਜਧਾਨੀ ਟੋਕੀਓ ਸਮੇਤ ਛੇ ਖੇਤਰਾਂ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ।

Yoshihide SugaYoshihide Suga

ਇੱਕ ਪਾਸੇ ਜਾਪਾਨ ਵਿੱਚ ਉਲੰਪਿਕ ਖੇਡਾਂ ਅਤੇ ਦੂਜੇ ਪਾਸੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਸਰਕਾਰ  ਦੀ ਚਿੰਤਾ ਵਧਾ ਦਿੱਤੀ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਦੇ ਹਵਾਲੇ ਨਾਲ ਦੇਸ਼ ਦੇ ਬਹੁਤ ਸਾਰੇ ਖੇਤਰਾਂ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ।

Olympic Games Olympic Games

ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ "ਜਾਪਾਨ ਨੇ 31 ਅਗਸਤ ਤੱਕ ਰਾਜਧਾਨੀ ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ, ਓਸਾਕਾ ਅਤੇ ਓਕੀਨਾਵਾ ਪ੍ਰਾਂਤ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਸਖਤ ਪਾਬੰਦੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।"

Yoshihide SugaYoshihide Suga

ਜਾਪਾਨੀ ਸਰਕਾਰ ਨੇ ਲੋਕਾਂ ਦੇ ਬਿਨ੍ਹਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਿਕਲਣ ਤੇ ਪਾਬੰਦੀ ਲਗਾ ਦਿੱਤੀ ਹੈ। ਜਾਪਾਨ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਲੋਕਾਂ ਨੂੰ ਬੇਲੋੜਾ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement