ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਹੋਵੇਗੀ ਲੋਕ ਅਰਪਿਤ
Published : Jul 31, 2021, 12:45 am IST
Updated : Jul 31, 2021, 12:45 am IST
SHARE ARTICLE
image
image

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਹੋਵੇਗੀ ਲੋਕ ਅਰਪਿਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸ਼ਖ਼ਸੀਅਤਾਂ ਕਰਨਗੀਆਂ ਸ਼ਰਧਾਂਜਲੀ ਭੇਂਟ

ਸੰਗਰੂਰ, 30 ਜੁਲਾਈ (ਬਲਵਿੰਦਰ ਸਿੰਘ ਭੁੱਲਰ) : ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ  ਸਜਦਾ ਕਰਨ ਅਤੇ ਉਨ੍ਹਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ  ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਅਰਪਿਤ ਕੀਤੀ ਜਾਵੇਗੀ | 
ਸੁਨਾਮ ਊਧਮ ਸਿੰਘ ਵਾਲਾ ਵਿਖੇ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਵਿਭਾਗ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਮੈਡਮ ਕੰਵਲ ਪ੍ਰੀਤ ਬਰਾੜ ਅਤੇ ਮੈਡਮ ਦਾਮਨ ਥਿੰਦ ਬਾਜਵਾ ਨਾਲ ਯਾਦਗਾਰ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦਸਿਆ ਕਿ ਯਾਦਗਾਰ ਲੋਕ ਅਰਪਿਤ ਕਰਨ ਲਈ ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ  ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ  ਮੌਕੇ ਸੂਬਾ ਪਧਰੀ ਸਮਾਰੋਹ ਉਲੀਕਿਆ ਗਿਆ ਹੈ ਜਿਸ ਲਈ ਪੁਖਤਾ ਪ੍ਰਬੰਧ ਬਣਾਉਣੇ ਯਕੀਨੀ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ, ਸਕੂਲ ਸਿਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਚੇਅਰਮੈਨ ਮੰਡੀ ਬੋਰਡ ਸ. ਲਾਲ ਸਿੰਘ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਸ਼ਹੀਦ ਊਧਮ ਸਿੰਘ ਨੂੰ  ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚ ਰਹੀਆਂ ਹਨ |
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਸੁਨਾਮ-ਮਾਨਸਾ ਸੜਕ 'ਤੇ 4 ਏਕੜ ਜਗਾ 'ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ 'ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨ੍ਹਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫ਼ੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨਾਂ ਦਸਿਆ ਕਿ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਈਨ ਚੀਫ਼ ਆਰਕੀਟੈਕਟ ਪੰਜਾਬ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿਚ ਲੋਕਾਂ ਦੀ ਸੁਵਿਧਾ ਲਈ ਪਾਰਕਿੰਗ, ਹਰਿਆਲੀ ਭਰਪੂਰ ਲੈਂਡ ਸਕੇਪਿੰਗ ਅਤੇ ਪਾਥਵੇਅਜ਼, ਰੇਨ ਸ਼ੈਲਟਰਜ਼, ਰਵਾਇਤੀ ਦਿਖ ਵਾਲੀਆਂ ਲਾਈਟਾਂ ਆਦਿ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯਾਦਗਾਰ ਦੇ ਆਲੇ ਦੁਆਲੇ ਰੈਡ-ਸੈਂਡਸਟੋਨ ਦੀ ਵਰਤੋਂ ਕੀਤੀ ਗਈ ਹੈ ਅਤੇ ਸ਼ਹੀਦ ਦੇ ਬੁੱਤ ਦੇ ਸਾਹਮਣੇ ਗੋਲਾਕਾਰ ਡਿਜ਼ਾਈਨ 'ਚ ਫੁੱਲਾਂ ਵਾਲੇ ਬੂਟਿਆਂ ਦੀਆਂ ਕਿਆਰੀਆਂ ਤਿਆਰ ਕਰਵਾਈਆਂ ਗਈਆਂ ਹਨ |
ਸ੍ਰੀ ਰਾਮਵੀਰ ਨੇ ਦਸਿਆ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਅਤੇ 31 ਜੁਲਾਈ 1940 ਨੂੰ  ਲੰਦਨ ਦੀ ਜੇਲ 'ਚ ਫਾਂਸੀ 


ਦੇ ਕੇ ਉਨਾਂ ਨੂੰ  ਸ਼ਹੀਦ ਕੀਤਾ ਗਿਆ ਸੀ | ਉਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਬਹਾਦਰੀ ਵਾਲੇ ਸਾਕੇ ਦੇ ਪ੍ਰਚਾਰ ਲਈ ਵੀ ਬੁੱਤ ਦੇ ਆਲੇ 

ਦੁਆਲੇ ਉਨਾਂ ਦੀ ਜ਼ਿੰਦਗੀ ਨਾਲ ਸਬੰਧਤ ਇਤਿਹਾਸ ਪੰਜਾਬੀ ਤੇ ਅੰਗ੍ਰੇਜ਼ੀ ਭਾਸ਼ਾਵਾਂ 'ਚ ਪੱਥਰਾਂ 'ਤੇ ਬੜੀ ਬਾਰੀਕੀ ਨਾਲ ਉਕੇਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸ੍ਰੋਤ ਬਣ ਕੇ ਉਭਰੇਗੀ ਅਤੇ ਨੌਜਵਾਨਾਂ ਨੂੰ  ਜਿੰਦ-ਜਾਨ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਤ ਕਰੇਗੀ |
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੁਨਾਮ ਮਨਜੀਤ ਕੌਰ, ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ, ਤਹਿਸੀਲਦਾਰ ਕੁਲਦੀਪ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |  
ਫ਼ੋਟੋ : 30-21 

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement