
ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਖਾਲੜਾ ਸਰਹੱਦੀ ਖੇਤਰ ਵਿਚ ਵਾਪਰੀ
ਤਰਨ ਤਾਰਨ: ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰ ਤੋਂ ਘੁਸਪੈਠ ਦੀ ਕੋਸ਼ਿਸ਼ ਹੋਈ ਹੈ। ਦੋ ਪਾਕਿਸਤਾਨੀ ਘੁਸਪੈਠੀਆਂ ਨੇ ਤਰਨਤਾਰਨ ਵਿਚ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਹੈ ਪਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਆਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ।
ਇਹ ਵੀ ਪੜ੍ਹੋ - ਟੋਕੀਉ ਉਲੰਪਿਕ: ਭਾਰਤੀ ਮਹਿਲਾ ਹਾਕੀ ਟੀਮ ਨੇ ਦੱਖਣੀ ਅਫ਼ਰੀਕਾ ਨੂੰ 4-3 ਨਾਲ ਦਿੱਤੀ ਮਾਤ
BSF
ਜਿਸ ਵਿਚ ਦੋਵੇਂ ਪਾਕਿਸਤਾਨੀ ਘੁਸਪੈਠੀਏ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਸ਼ਾ ਤਸਕਰ ਸਨ। ਬੀਐਸਐਫ ਅਤੇ ਪੁਲਿਸ ਕਰਮਚਾਰੀ ਪੂਰੇ ਇਲਾਕੇ ਵਿਚ ਸਰਚ ਆਪਰੇਸ਼ਨ ਚਲਾ ਰਹੇ ਹਨ। ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਦਾਖਲ ਹੋਏ ਇਨ੍ਹਾਂ ਦੋ ਪਾਕਿਸਤਾਨੀ ਤਸਕਰਾਂ ਨੂੰ ਮਾਰ ਦਿੱਤਾ।
BSF
ਇਸ ਤੋਂ ਬਾਅਦ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਖਾਲੜਾ ਸਰਹੱਦੀ ਖੇਤਰ ਵਿਚ ਵਾਪਰੀ। ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਪੋਸਟ ਥੇਹ ਕਲਾਂ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਆਵਾਜਾਈ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਨਾਈਟ ਵਿਜ਼ਨ ਕੈਮਰਿਆਂ ਦੀ ਮਦਦ ਨਾਲ ਦੇਖਿਆ ਕਿ ਕੁਝ ਲੋਕ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵੱਲ ਆ ਰਹੇ ਹਨ।
Tarn Taran Border
ਇਹ ਵੀ ਪੜ੍ਹੋ - ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅਤਿਵਾਦੀ ਢੇਰ
ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਆਂ ਨੂੰ ਰੁਕਣ ਲਈ ਕਿਹਾ, ਪਰ ਉਨ੍ਹਾਂ ਨੇ ਇਸ ਵੱਲ ਧਿਆਨ ਨਾ ਦਿੱਤਾ ਅਤੇ ਜਵਾਨਾਂ 'ਤੇ ਗੋਲੀ ਚਲਾ ਦਿੱਤੀ। ਇਸ ਦੇ ਜਵਾਬ ਵਿਚ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ ਅਤੇ ਦੋਵੇਂ ਘੁਸਪੈਠੀਆਂ ਨੂੰ ਮੌਕੇ ‘ਤੇ ਹੀ ਮਾਰ ਦਿੱਤਾ। ਸ਼ਨੀਵਾਰ ਸਵੇਰ ਹੁੰਦੇ ਹੀ ਜਵਾਨਾਂ ਨੇ ਉੱਚ ਅਧਿਕਾਰੀਆਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਪੂਰੇ ਇਲਾਕੇ ਵਿਚ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਸਿਰਫ਼ ਦੋ ਪਾਕਿਸਤਾਨੀਆਂ ਦੀਆਂ ਲਾਸ਼ਾਂ ਹੀ ਬਰਾਮਦ ਹੋਈਆਂ ਹਨ। ਮਾਰੇ ਗਏ ਘੁਸਪੈਠੀਆਂ ਦੀ ਅਜੇ ਵੀ ਪਛਾਣ ਨਹੀਂ ਹੋ ਸਕੀ ਹੈ।