'ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ'
Published : Jul 31, 2021, 5:24 pm IST
Updated : Jul 31, 2021, 5:24 pm IST
SHARE ARTICLE
Vijay Inder Singla
Vijay Inder Singla

ਕੈਬਨਿਟ ਮੰਤਰੀ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ।

Vijay Inder SinglaVijay Inder Singla

ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ  ਵਿਜੈ ਇੰਦਰ ਸਿੰਗਲਾ ਨੇ ਕਿਹਾ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ।

Vijay Inder singla  Vijay Inder singla

ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਤੇ ਸੂਬਾ ਸਰਕਾਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸਿੰਗਲਾ ਨੇ ਕਿਹਾ ਕਿ ਦੇਸ਼-ਭਗਤਾਂ ਤੇ ਸ਼ਹੀਦਾਂ ਨੂੰ ਮਾਣ ਦੇਣ ਲਈ ਜ਼ਿਆਦਾਤਰ ਯਾਦਗਾਰਾਂ ਕਾਂਗਰਸ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਹੀ ਬਣਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਦੋਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਸ਼ੰਕਰ ਦਿਆਲ ਸ਼ਰਮਾ ਅਤੇ ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਰਹੇ ਗਿਆਨੀ ਜੈਲ ਸਿੰਘ ਜੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਲਗਭਗ 40 ਸਾਲ ਬਾਅਦ ਉਨ੍ਹਾਂ ਦੀਆਂ ਅਸਥੀਆਂ ਦੇਸ਼ ‘ਚ ਲਿਆਂਦੀਆਂ ਗਈਆਂ ਸਨ।

ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦ ਨੂੰ ਸਮਰਪਿਤ ਯਾਦਗਾਰ ਬਣਾਉਣ ਦਾ ਐਲਾਨ ਕਰਨ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਅਣਗਿਣਤ ਯੋਧਿਆਂ ਦੀਆਂ ਅਣਸੁਣੀਆਂ ਗਾਥਾਵਾਂ ਨੂੰ ਸੰਭਾਲਣ ਦਾ ਕੰਮ ਕਰੇਗੀ ਜਿਨ੍ਹਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਜਾਨਾਂ ਵਾਰ ਕੇ ਆਪਣਾ ਯੋਗਦਾਨ ਪਾਇਆ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement