
ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ।
ਮਲੇਰਕੋਟਲਾ : ਐਤਵਾਰ ਦਿਨ ਚੜਦੇ ਹੀ ਮਲੇਰਕੋਟਲਾ ਦੇ ਮਿਉਂਸਪਲ ਕੌਂਸਲਰ ਅਕਬਰ ਭੋਲੀ ਦਾ ਜਿਮ ਜਾਂਦੇ ਹੋਏ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ। ਕੁਝ ਸਮਾਂ ਪਹਿਲਾਂ ਮ੍ਰਿਤਕ ਅਕਬਰ ਦੇ ਵੱਡੇ ਭਰਾ ਦੀ ਵੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਅਕਬਰ ਨੇ ਕਾਂਗਰਸ ਪਾਰਟੀ ਤੋਂ ਮਿਉਂਸਪਲ ਕੌਂਸਲਰ ਦੀ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ਤਬਦੀਲੀ ਤੋਂ ਬਾਅਦ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।