ਸਰਹੱਦ ਪਾਰ ਕਰ ਕੇ ਭਾਰਤ ਆਇਆ ਪਾਕਿਸਤਾਨੀ ਨਾਗਰਿਕ: ਪੁਲਿਸ ਨੇ ਕੀਤਾ ਕਾਬੂ 
Published : Jul 31, 2022, 7:35 pm IST
Updated : Jul 31, 2022, 7:48 pm IST
SHARE ARTICLE
Pakistani citizen came to India after crossing the border
Pakistani citizen came to India after crossing the border

ਅੰਮ੍ਰਿਤਸਰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 

ਪਾਕਿਸਤਾਨ ਦੇ ਨੰਗਲ ਦਾ ਰਹਿਣ ਵਾਲਾ ਹੈ ਫੜਿਆ ਗਿਆ ਵਿਅਕਤੀ 
ਅੰਮ੍ਰਿਤਸਰ:
ਇਥੇ ਅਮ੍ਰਿਤਸਰ ਨਾਲ ਲਗਦੀ ਅਟਾਰੀ ਸਰਹੱਦ ਦੇ ਇੱਕ ਨੰਬਰ ਗੇਟ ਤੋਂ ਤਾਰਾਂ ਪਾਰ ਕਰਦਾ ਇੱਕ ਪਾਕਿਸਤਾਨੀ ਨਾਗਰਿਕ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਸ ਨਾਗਰਿਕ ਨੂੰ ਅੱਜ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਹੋਇਆ।

photo photo

ਇਸ ਸਬੰਧ ਵਿਚ ਤਾਰਾਂ ਪਾਰ ਕਰ ਕੇ ਸਰਹੱਦ ਪਾਰ ਕਰ ਕੇ ਆਏ ਇਸ ਵਿਅਕਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਪਾਕਿਸਤਾਨ ਦੇ ਨੰਗਲ ਦਾ ਰਹਿਣ ਵਾਲਾ ਹੈ ਅਤੇ ਨਸ਼ੇ ਦੀ ਲੋਰ ਵਿੱਚ ਤਾਰਾਂ ਪਾਰ ਕਰ ਕੇ ਭਾਰਤ ਵਾਲੇ ਪਾਸੇ ਆ ਗਿਆ। ਇਸ ਸਬੰਧ ਵਿੱਚ ਪੁਲੀਸ ਜਾਂਚ ਅਧਿਕਾਰੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਾਣਯੋਗ ਅਦਾਲਤ ਵਲੋਂ ਉਕਤ ਵਿਅਕਤੀ ਨੂੰ ਦੋ ਦਿਨ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ

photo photo

ਅਤੇ ਇਸ ਰਿਮਾਂਡ ਦੌਰਾਨ ਪੁਲਿਸ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਆਖਰ ਉਸ ਦਾ ਭਾਰਤ ਆਉਣ ਦਾ ਮਕਸਦ ਕੀ ਹੈ। ਪੁਲਿਸ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇਸ ਪਾਕਿਸਤਾਨੀ ਨਾਗਰਿਕ ਕੋਲੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਹੈ। ਫਿਲਹਾਲ ਉਕਤ ਵਿਅਕਤੀ ਨੂੰ ਰਿਮਾਂਡ 'ਤੇ ਲੈ ਕੇ ਸਾਰੇ ਮਸਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement