
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ ਸਨ CM ਮਾਨ
ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ PTI ਯੂਨੀਅਨ ਦੇ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਬਰਸੀ ਮੌਕੇ ਰੱਖੇ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕਰਨੀ ਸੀ ਅਤੇ ਇਸ ਦੇ ਚਲਦੇ ਹੀ PTI ਯੂਨੀਅਨ ਦੇ ਮੈਂਬਰ ਉਨ੍ਹਾਂ ਨੂੰ ਮਿਲਣ ਪਹੁੰਚੇ ਪਰ ਰਸਤੇ ਵਿਚ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।
photo
ਵਿਰੋਧ ਕਰਨ 'ਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਮਾਹੌਲ ਗਰਮਾ ਗਿਆ। ਇਸ ਮੌਕੇ PTI ਯੂਨੀਅਨ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਮੁੜ ਤੋਂ ਪ੍ਰਦਰਸ਼ਨ ਕੀਤਾ ਜਾਵੇਗਾ ਕਿਉਂਕਿ ਮੌਜੂਦਾ ਪੰਜਾਬ ਸਰਕਾਰ ਵੀ ਉਨ੍ਹਾਂ ਦੀਆਂ ਮੰਗਾਂ ਵਲ ਕੋਈ ਧਿਆਨ ਨਹੀਂ ਦੇ ਰਹੀ ਹੈ।
photo
ਦੱਸਣਯੋਗ ਹੈ ਕਿ ਇਹ ਮਾਮਲਾ 2011 ਦੀ ਭਰਤੀ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਘਰਸ਼ ਕਰਦਿਆਂ ਉਨ੍ਹਾਂ ਦੀ ਉਮਰ ਵੀ ਲੰਘ ਗਈ ਹੈ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ।
photo
ਇਸ ਮੌਕੇ ਗੱਲ ਕਰਦਿਆਂ PTI ਯੂਨੀਅਨ 646 ਦੇ ਮੈਂਬਰਾਂ ਨੇ ਦੱਸਿਆ ਕਿ ਅਸੀਂ ਉਸ ਯੂਨੀਅਨ ਦੇ ਮੈਂਬਰ ਹਾਂ ਜਿਸ ਦੀ ਸਿੱਪੀ ਸ਼ਰਮਾ ਨੂੰ ਅਰਵਿੰਦ ਕੇਜਰੀਵਾਲ ਨੇ ਆਪਣੀ ਭੈਣ ਬਣਾਇਆ ਸੀ ਪਰ ਸਾਡੀ ਕੋਈ ਵੀ ਸੁਣਵਾਈ ਨਹੀਂ ਹੋਈ ਅਤੇ ਅਸੀਂ ਦਰ-ਦਰ ਦੇ ਧੱਕੇ ਖਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਅਸੀਂ ਆਪਣਾ ਕੋਰਟ ਕੇਸ ਵੀ ਜਿੱਤ ਚੁੱਕੇ ਹਾਂ ਪਰ ਸਰਕਾਰ ਵਲੋਂ ਸਾਡੀਆਂ ਅਸਾਮੀਆਂ ਖਤਮ ਕੀਤੀਆਂ ਜਾ ਰਹੀਆਂ ਹਨ।