
ਅੰਮ੍ਰਿਤਸਰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼
ਅੰਮ੍ਰਿਤਸਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਤੋਂ ਅੰਮ੍ਰਿਤਸਰ ਪੁਲਿਸ ਨੂੰ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੀ ਟੀਮ ਉਸ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਜਿੱਥੇ ਉਸ ਨੂੰ ਮਾਣਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਹੈ।
Jaggu Bhagwanpuria again sent to police remand for 10 days
ਅੰਮ੍ਰਿਤਸਰ ਅਦਾਲਤ ਨੇ ਜੱਗੂ ਭਗਵੰਤਪੁਰੀਆ ਨੂੰ 10 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੇ ਪੋਸਟ ਪਾ ਕੇ ਰਾਣਾ ਕੰਧੋਵਾਲੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
Jaggu Bhagwanpuria
ਇਸ ਕਤਲ ਕਾਂਡ ਮਾਮਲੇ ਵਿਚ ਪੁੱਛਗਿੱਛ ਕਰਨ ਲਈ ਹੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਹੁਣ ਅੰਮ੍ਰਿਤਸਰ ਪੁਲਿਸ ਵਲੋਂ ਜੱਗੂ ਭਗਵੰਤਪੁਰੀਆ ਤੋਂ ਪੁੱਛਗਿੱਛ ਕੀਤੀ ਜਾਵੇਗੀ।