ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੋਲ਼ਡ ਮੈਡਲ ਜਿੱਤਣ 'ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ
Published : Jul 31, 2022, 3:47 pm IST
Updated : Jul 31, 2022, 3:47 pm IST
SHARE ARTICLE
Kultar Singh Sandhwan
Kultar Singh Sandhwan

ਪਹਿਲਵਾਨ ਜਸਪੂਰਨ ਸਿੰਘ ਨੂੰ ਵੀ ਦਿੱਤੀਆਂ ਮੁਬਾਰਕਾਂ

 

 

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਉਹਨਾਂ ਦੀ ਇਸ ਉਪਲੱਬਧੀ ਉੱਤੇ ਮੁਬਾਰਕਬਾਦ ਦਿੱਤੀ ਹੈ। ਇਸਦੇ ਨਾਲ ਹੀ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ, ਜੋ ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਹਨ, ਨੂੰ ਵੀ ਵਧਾਈ ਦਿੱਤੀ ਹੈ। 

 

Kultar singh sandhwanKultar singh sandhwan

ਓਲੰਪਿਕਸ ਦੀ ਸਿਲਵਰ ਮੈਡਲਿਸਟ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਕੁੱਲ 201 ਕਿਲੋ ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਦੇ ਰਿਕਾਰਡ ਨਾਲ ਸੋਨੇ ਦਾ ਤਮਗਾ ਜਿੱਤਿਆ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਚਾਨੂ ਵੱਲੋਂ ਮੈਡਲ ਜਿੱਤਣਾ ਸਿੱਧ ਕਰਦਾ ਹੈ ਕਿ ਕੁੜੀਆਂ ਹੁਣ ਹਰ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀਆਂ ਹਨ।

 

ਇਸਦੇ ਨਾਲ ਹੀ ਸੰਧਵਾਂ ਨੇ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਹੈ। ਸੰਦੀਪ ਪੰਜਾਬ ਪੁਲਿਸ ਵਿਚ ਹਨ ਅਤੇ ਇਸ ਵੇਲੇ ਪੀ.ਏ.ਪੀ. ਜਲੰਧਰ ਵਿਖੇ ਸੈਂਟਰ ਸਪੋਰਟਸ ਵਿੱਚ ਤਾਇਨਾਤ ਹਨ। ਉਹ ਖੁਦ ਵੇਟਲਿਫਟਰ ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿੱਚ ਹਿੱਸਾ ਲੈ ਚੁੱਕੇ ਹਨ ਅਤੇ 1998 ਦੀਆਂ ਕੁਆਲਾ ਲੰਮਪੁਰ ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਚੁੱਕੇ ਹਨ। 

 

 

Chanu Saikhom MirabaiChanu Saikhom Mirabai

ਓਧਰ ਰੋਮ (ਇਟਲੀ) ਵਿਖੇ ਅੰਡਰ 17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਵੀ ਕੁਲਤਾਰ ਸਿੰਘ ਸੰਧਵਾਂ ਨੇ  ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਛੋਟੀ ਉਮਰ 'ਚ ਇਸ ਵੱਡੀ ਪ੍ਰਾਪਤੀ ਲਈ ਜਸਪੂਰਨ ਤੋਂ ਇਲਾਵਾ ਉਸ ਦੇ ਮਾਪੇ ਅਤੇ ਭਾਰਤੀ ਟੀਮ ਦੇ ਕੋਚ ਇੰਦਰਜੀਤ ਸਿੰਘ ਵੀ ਵਧਾਈ ਦੇ ਪਾਤਰ ਹਨ।  

PHOTO
PHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement