
ਨਸ਼ੇ ਦੀ ਹਾਲ ਵਿਚ ਸੀ ਕਾਰ ਡਰਾਈਵਰ
ਜਲੰਧਰ: ਅੰਮ੍ਰਿਤਸਰ ਹਾਈਵੇ 'ਤੇ ਇਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਨੋਵਾ ਕਾਰ ਨੇ ਅੱਗੇ ਚੱਲ ਰਹੇ ਟਰੈਕਟਰ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ 'ਚ ਟਰੈਕਟਰ 'ਤੇ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਛਾਲ ਮਾਰ ਕੇ ਦੂਜੇ ਪਾਸੇ ਡਿੱਗ ਗਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲ਼ੱਗੀਆਂ ਹਨ|
ਇਹ ਵੀ ਪੜ੍ਹੋ: ਤੇਲੰਗਾਨਾ: ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 81.6 ਲੱਖ ਰੁਪਏ ਦਾ ਸੋਨਾ ਕੀਤਾ ਬਰਾਮਦ
ਚਸ਼ਮਦੀਦਾਂ ਨੇ ਦਸਿਆ ਕਿ ਇਨੋਵਾ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਨਸ਼ੇ 'ਚ ਸੀ। ਟਰੈਕਟਰ ਚਾਲਕ ਜਸਵਿੰਦਰ ਸਿੰਘ ਨੇ ਦਸਿਆ ਕਿ ਇਨੋਵਾ ਕਾਫੀ ਤੇਜ਼ ਰਫਤਾਰ ਨਾਲ ਆਈ ਅਤੇ ਟੱਕਰ ਮਾਰ ਦਿਤੀ। ਜਿਸ ਕਾਰਨ ਉਸ ਦੇ ਸਾਥੀ ਭੋਲਾ ਦੀ ਮੌਤ ਹੋ ਗਈ। ਪੁਲਿਸ ਨੇ ਇਨੋਵਾ ਚਾਲਕ ਕਮਲਜੀਤ ਵਾਸੀ ਜਲੰਧਰ ਨੂੰ ਕਾਬੂ ਕਰਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਸ ਨੇ ਕਬੂਲ ਕੀਤਾ ਹੈ ਕਿ ਉਹ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ।
ਇਹ ਵੀ ਪੜ੍ਹੋ: ਖੇਮਕਰਨ ਇਲਾਕੇ 'ਚ ਇਕ ਡਰੋਨ ਤੇ ਸਵਾ ਤਿੰਨ ਕਿਲੋ ਹੈਰੋਇਨ ਹੋਈ ਬਰਾਮਦ