
ਲਾਵਾਰਸ ਹਾਲਤ 'ਚ ਮਿਲਿਆ ਸਾਰਾ ਸਮਾਨ, ਜੇਲ ਦੇ ਬਾਹਰੋਂ ਸਮਾਨ ਸੁੱਟੇ ਜਾਣ ਦਾ ਖ਼ਦਸ਼ਾ
ਅਣਪਛਾਤਿਆਂ ਵਿਰੁਧ ਮਾਮਲਾ ਦਰਜ
ਫ਼ਰੀਦਕੋਟ : ਫ਼ਰੀਦਕੋਟ ਦੀ ਕੇਂਦਰੀ ਜੇਲ ਇਕ ਵਾਰ ਫਿਰ ਸੁਰਖ਼ੀਆਂ ਵਿਚ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜੇਲ ਦੇ ਅੰਦਰੋਂ 16 ਮੋਬਾਈਲ ਫ਼ੋਨ ਅਤੇ 64 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ! ਨਿਜੀ ਸਕੂਲ ਦੇ ਹੋਸਟਲ 'ਚ 12 ਸਾਲਾਂ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਸਮਾਨ ਲਾਵਾਰਸ ਹਾਲਤ ਵਿਚ ਮਿਲਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਜੇਲ ਦੇ ਬਾਹਰੋਂ ਸੁੱਟਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਪੁੱਤ ਨਿਕਲਿਆ ਨਸ਼ਾ ਤਸਕਰ, ਪੁਲਿਸ ਨੇ ਦਬੋਚਿਆ
ਫਿਲਹਾਲ ਪੁਲਿਸ ਨੇ ਅਣਪਛਾਤਿਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।