ਸੁਖਦੇਵ ਢੀਂਡਸਾ ਨੇ NDA ਦੀ ਮੀਟਿੰਗ ਵਿਚ ਸੱਦਾ ਦੇਣ ਲਈ PM ਮੋਦੀ ਦਾ ਪੱਤਰ ਲਿਖ ਕੇ ਕੀਤਾ ਧੰਨਵਾਦ   
Published : Jul 31, 2023, 3:24 pm IST
Updated : Jul 31, 2023, 3:24 pm IST
SHARE ARTICLE
Sukhdev Singh Dhindsa
Sukhdev Singh Dhindsa

ਮੀਟਿੰਗ ਵਿਚ ਚੁੱਕੀਆਂ ਮੰਗਾਂ ਨੂੰ ਵੀ ਵਿਸਥਾਰ ਪੂਰਵਕ ਦੱਸਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ 18 ਜੁਲਾਈ ਨੂੰ ਹੋਈ ਐਨ.ਡੀ.ਏ ਦੀ ਮੀਟਿੰਗ ਵਿਚ ਸੱਦਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਤੇ ਪੱਤਰ ਲਿਖ ਕੇ ਦੱਸਿਆ ਕਿ ਉਨ੍ਹਾਂ ਨੇ ਮੀਟਿੰਗ ਵਿਚ ਸਿੱਖ ਪੰਥ ਅਤੇ ਪੰਜਾਬ ਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ ਹੱਕੀ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਦੇ ਹਰੇਕ ਭਾਈਚਾਰੇ ਦੀ ਨੁਮਾਇੰਦਗੀ ਕਰਦੀ ਹੈ। ਜਿਸ ਵਿਚ ਸਿੱਖ ਕੌਮ ਵਿਸ਼ੇਸ਼ ਤੌਰ `ਤੇ ਸ਼ਾਮਲ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਲੰਬੇ ਸਮੇਂ ਤੋਂ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ। ਪੱਤਰ ਵਿਚ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ, ਐੱਸ.ਜੀ.ਪੀ.ਸੀ ਦੀਆਂ ਚੋਣਾਂ ਛੇਤੀ ਕਰਵਾਉਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ, ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਆਦਿ ਤੋ ਇਲਾਵਾ ਉਚੇਚੇ ਤੌਰ ਤੇ ਸੂਬੇ ਵਿਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਆਰਥਕ ਪੈਕਜ ਦੇਣ ਦੀ ਮੰਗ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀ ਕਰ ਚੁੱਕੇ ਹਨ। ਕੇਂਦਰ ਨੂੰ ਤੁਰੰਤ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿਚ ਸੂਬਾ ਸਰਕਾਰ ਸਿੱਖ ਕੌਮ ਨੂੰ ਅਜੇ ਤੱਕ ਇਨਸਾਫ਼ ਨਹੀ ਦੇ ਸਕੀ ਹੈ। ਜਿਸ ਕਾਰਨ ਸਿੱਖ ਕੌਮ ਦੇ ਮਨਾਂ ਵਿਚ ਬੇਹੱਦ ਨਿਰਾਸ਼ਾ ਹੈ। ਢੀਂਡਸਾ ਨੇ ਕੇਂਦਰ ਨੂੰ ਇਨ੍ਹਾਂ ਘਟਨਾਵਾਂ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਿਛਲੇ 11 ਸਾਲ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਹਨ।

ਸ਼੍ਰੋਮਣੀ ਕਮੇਟੀ `ਤੇ ਪਿਛਲੇ ਲੰਬੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ (ਬਾਦਲ) ਦਾ ਕਬਜਾ ਹੈ। ਜਿਸ ਕਾਰਨ ਸ਼੍ਰੋਮਣੀ ਕਮੇਟੀ ਵਿਚ ਭ੍ਰਿLਸ਼ਟਾਚਾਰ ਵੱਧਦਾ ਜਾ ਰਿਹਾ ਹੈ। ਕੇਂਦਰ ਨੂੰ ਜਲਦ ਸ਼੍ਰੋਮਣੀ ਕਮੇਟੀ ਦੀ ਚੋਣਾਂ ਕਰਵਾਉਣੀਆਂ ਚਾਹੀਦਆਂ ਹਨ। ਪੰਜਾਬ ਵਿਚ ਆਏ ਹੜ੍ਹ ਕਾਰਨ ਕਾਫ਼ੀ ਤਬਾਹੀ ਹੋਈ ਹੈ। ਜਿਸ ਦੇ ਲਈ ਕੇਂਦਰ ਨੂੰ ਤੁਰੰਤ ਸੂਬੇ ਨੂੰ ਵਿਸ਼ੇਸ਼ ਆਰਥਕ ਪੈਕਜ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਪਾਰ ਕਿਸੇ ਦੀ ਦੇਸ਼ ਅਤੇ ਸੂਬੇ ਲਈ ਰੀੜ ਦੀ ਹੱਡੀ ਹੁੰਦਾ ਹੈ। ਇਸ ਲਈ ਵਾਹਗਾ ਬਾਰਡਰ ਖੋਲ੍ਹਕੇ ਵਪਾਰ ਸ਼ੁਰੂ ਕਰਨਾ ਚਾਹੀਦਾ ਹੈ।
  

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement