Punjab News : 'ਆਪ' ਸੰਸਦ ਰਾਘਵ ਚੱਢਾ ਨੇ ਰਾਜ ਸਭਾ 'ਚ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ
Published : Jul 31, 2024, 7:13 pm IST
Updated : Jul 31, 2024, 7:13 pm IST
SHARE ARTICLE
AAP' MP Raghav Chadha
AAP' MP Raghav Chadha

ਪੰਜਾਬ ਨੇ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ; ਹਰੀ ਕ੍ਰਾਂਤੀ ਰਾਹੀਂ ਦੇਸ਼ ਦਾ ਔਖੇ ਸਮੇਂ 'ਚ ਢਿੱਡ ਭਰਿਆ: ਰਾਘਵ ਚੱਢਾ

Punjab News : ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋ ਕੇ ਹੋਏ ਵਿਕਾਸ ਕਾਰਜਾਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਰੋਕੇ ਫ਼ੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। 'ਆਪ' ਸਾਂਸਦ ਨੇ ₹5,600 ਕਰੋੜ ਰੁਪਏ ਪੇਂਡੂ ਵਿਕਾਸ ਫ਼ੰਡ (ਆਰਡੀਐਫ਼), ₹1,100 ਕਰੋੜ ਮੰਡੀ ਵਿਕਾਸ ਫ਼ੰਡ, ਰਾਸ਼ਟਰੀ ਸਿਹਤ ਮਿਸ਼ਨ ਫ਼ੰਡ ਲਈ ₹1,100 ਕਰੋੜ, ' ਸਮਗਰ ਸਿੱਖਿਆ ਅਭਿਆਨ' ਲਈ ₹180 ਕਰੋੜ, ਅਤੇ ਵਿਸ਼ੇਸ਼ ਪੂੰਜੀ ਸਹਾਇਤਾ ਲਈ ₹1,800 ਕਰੋੜ ਦੇ ਮਾਮਲੇ ਨੂੰ ਉਜਾਗਰ ਕੀਤਾ। ਦੇਸ਼ ਦੀ ਤਰੱਕੀ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਅਤੇ ਇਸ ਦੇ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਹੋਏ ਕੇਂਦਰ ਵੱਲੋਂ ਪੂੰਜੀ ਸਹਾਇਤਾ ਰੋਕ ਦਿੱਤੀ ਗਈ ਹੈ। ਰਾਘਵ ਚੱਢਾ ਨੇ 3 ਕਰੋੜ ਪੰਜਾਬੀਆਂ ਦੀ ਤਰਫ਼ੋਂ ਫ਼ੰਡ ਜਾਰੀ ਕਰਨ ਦੀ ਅਪੀਲ ਕਰਦਿਆਂ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ।

‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ‘ਪੰਜਾਬ ਵਿੱਚ ਵਿਕਾਸ ਕਾਰਜਾਂ ’ਤੇ ਚਿੰਤਾ’ ਵਿਅਕਤ ਕਰਦਿਆਂ ਮੁੱਦਾ ਉਠਾਇਆ। 'ਆਪ' ਸੰਸਦ ਮੈਂਬਰ ਨੇ ਕਿਹਾ, ''ਅੱਜ ਮੈਂ ਪੰਜਾਬ ਦੇ ਨੁਮਾਇੰਦੇ ਵਜੋਂ ਆਪਣੇ ਸੂਬੇ ਪੰਜਾਬ ਦੇ ਹੱਕਾਂ ਲਈ ਬੋਲਣ ਲਈ ਖੜ੍ਹਾ ਹੋਇਆ ਹਾਂ। ਪੰਜਾਬ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲਾ ਸੂਬਾ ਹੈ। ਪੰਜਾਬ ਨੇ ਦੇਸ਼ ਨੂੰ 'ਹਰੀ ਕ੍ਰਾਂਤੀ' ਦਿੱਤੀ ਅਤੇ ਔਖੇ ਸਮੇਂ 'ਚ ਦੇਸ਼ ਦਾ ਪੇਟ ਪਾਲਿਆ।

ਦੇਸ਼ ਦੇ ਵਿਕਾਸ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਪੰਜਾਬ ਤੋਂ ‘ਆਪ’ ਸੰਸਦ ਮੈਂਬਰ ਨੇ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਪੰਜਾਬ ਅਤੇ ਪੰਜਾਬੀਆਂ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਪੰਜਾਬ ਨੂੰ ਭਾਰਤ ਦੀ 'ਰੋਟੀ ਦੀ ਟੋਕਰੀ' ਕਿਹਾ ਜਾਂਦਾ ਹੈ। ਸਾਡੇ ਕਿਸਾਨਾਂ ਨੇ ਦੇਸ ਨੂੰ ਸਭ ਕੁਝ ਦਿੱਤਾ ਹੈ, ਅੱਜ ਮੈਂ ਉਨ੍ਹਾਂ ਕਿਸਾਨਾਂ ਦੀ ਆਵਾਜ਼ ਬਣ ਕੇ ਇੱਥੇ ਖੜ੍ਹਾ ਹਾਂ।

ਪੰਜਾਬ ਦੇ ਲੰਮੇ ਸਮੇਂ ਤੋਂ ਬਕਾਇਆ ਫੰਡਾਂ ਨੂੰ ਉਜਾਗਰ ਕਰਦਿਆਂ 'ਆਪ' ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਹਜ਼ਾਰਾਂ ਕਰੋੜ ਰੁਪਏ ਜੋ ਕੇਂਦਰ ਨੇ ਸਾਨੂੰ ਦੇਣੇ ਸਨ, ਰੋਕੇ ਹੋਏ ਹਨ। ਬਕਾਇਆ ਪੇਂਡੂ ਵਿਕਾਸ ਫ਼ੰਡ ਦੇ 5600 ਕਰੋੜ ਰੁਪਏ, ਮੰਡੀ ਵਿਕਾਸ ਫ਼ੰਡ ਦੇ 1100 ਕਰੋੜ ਰੁਪਏ, ਰਾਸ਼ਟਰੀ ਸਿਹਤ ਮਿਸ਼ਨ ਦੇ 1100 ਕਰੋੜ ਰੁਪਏ, ਸਮਗਰ ਸਿੱਖਿਆ ਅਭਿਆਨ (ਸਿੱਖਿਆ) ਦੇ 180 ਕਰੋੜ ਰੁਪਏ, ਪੂੰਜੀ ਸਿਰਜਣ ਲਈ 1800 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ।

ਸੰਸਦ ਮੈਂਬਰ ਰਾਘਵ ਚੱਢਾ ਨੇ ਅਪੀਲ ਕਰਦਿਆਂ ਕਿਹਾ ਕਿ “ਅਸੀਂ ਵਾਰ-ਵਾਰ ਇਹ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਮੈਂ 3 ਕਰੋੜ ਪੰਜਾਬੀਆਂ ਦੀ ਤਰਫ਼ੋਂ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸਾਡੇ ਫ਼ੰਡ ਜਾਰੀ ਕੀਤੇ ਜਾਣ ਤਾਂ ਜੋ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ,”।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.), ਪੇਂਡੂ ਵਿਕਾਸ ਫ਼ੰਡ (ਆਰ.ਡੀ.ਐੱਫ.), ਮੰਡੀ ਵਿਕਾਸ ਫ਼ੰਡ (ਐੱਮ.ਡੀ.ਐੱਫ.), ਸਮਗਰ ਸਿੱਖਿਆ ਅਭਿਆਨ (ਐੱਸ.ਐਸ.ਏ.) ਦੇ ਖਾਤੇ 'ਤੇ ਪੰਜਾਬ ਦਾ ਕੁੱਲ 9,780 ਕਰੋੜ ਰੁਪਏ ਦਾ ਰੋਕ ਲਏ ਹਨ ਅਤੇ ਪੂੰਜੀ ਨਿਵੇਸ਼ ਲਈ ਰਾਜ ਨੂੰ ਵਿਸ਼ੇਸ਼ ਸਹਾਇਤਾ ਜਿਸ ਨੇ ਵਿਕਾਸ ਕਾਰਜਾਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕੀਤਾ ਹੈ ਅਤੇ ਰਾਜ ਦੇ ਖ਼ਜ਼ਾਨੇ 'ਤੇ ਵਾਧੂ ਬੋਝ ਪਾਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement