Punjab News : ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ 'ਚ ਸੇਵਾਮੁਕਤ SMO ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Jul 31, 2024, 10:43 pm IST
Updated : Jul 31, 2024, 10:43 pm IST
SHARE ARTICLE
Retired SMO and clerk arrested
Retired SMO and clerk arrested

ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਸੀ ਆਰੋਪੀ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤਾ ਸੀ।

ਢਿੱਲਵਾਂ ਦੇ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਹਿਲ ਨੇ ਉਕਤ ਮੁਲਜ਼ਮ ਵਿਰੁੱਧ ਤਨਖ਼ਾਹਾਂ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮਾ ਦਰਜ ਹੋਣ ਦੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਇਸ ਮੁਲਜ਼ਮ ਕਲਰਕ ਨੂੰ ਤਨਖ਼ਾਹਾਂ ਦਾ ਹਿਸਾਬ ਰੱਖਣ ਲਈ ਆਪਣੇ ਜ਼ੁਬਾਨੀ ਹੁਕਮਾਂ ‘ਤੇ ਇੱਕ ਹੋਰ ਕਰਮਚਾਰੀ ਬਿੱਲ ਕਲਰਕ ਰਣਜੀਤ ਸਿੰਘ ਨਾਲ ਸਹਾਇਕ ਵਜੋਂ ਤਾਇਨਾਤ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਦੇ ਵੱਖ-ਵੱਖ ਬੈਂਕਾਂ ਤੋਂ ਪ੍ਰਾਪਤ ਕੀਤੀਆਂ ਬੈਂਕ ਸਟੇਟਮੈਂਟਾਂ ਤੋਂ ਸਾਬਤ ਹੋਇਆ ਹੈ ਕਿ ਇਸ ਮੁਲਜ਼ਮ ਨੇ ਲੰਬੀ ਛੁੱਟੀ ’ਤੇ ਚੱਲ ਰਹੇ ਮੁਲਾਜ਼ਮਾਂ ਦੀਆਂ ਜਾਅਲੀ ਤਨਖ਼ਾਹਾਂ ਅਤੇ ਮਹਿੰਗਾਈ ਭੱਤੇ ਦੇ ਬਿੱਲ ਤਿਆਰ ਕੀਤੇ ਸਨ ਅਤੇ ਜਿਨ੍ਹਾਂ ’ਤੇ ਉਕਤ ਮੁਲਜ਼ਮ ਰਣਜੀਤ ਸਿੰਘ ਵੱਲੋਂ ਕਾਊਂਟਰ ਸਾਈਨ ਕੀਤੇ ਹੋਏ ਸਨ ਅਤੇ ਐਸ.ਐਮ.ਓ. ਡਾ. ਚਾਹਲ ਵੱਲੋਂ ਪ੍ਰਵਾਨਗੀ ਦਿੱਤੀ ਗਈ। ਕਲਰਕ ਰਾਜਵਿੰਦਰ ਸਿੰਘ ਨੇ ਖਜ਼ਾਨਾ ਦਫ਼ਤਰ ਭੁਲੱਥ ਤੋਂ ਇਹ ਜਾਅਲੀ ਬਿੱਲ ਪਾਸ ਕਰਵਾ ਕੇ ਆਪਣੇ ਨਿੱਜੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਕੇ ਕੁੱਲ 14,46,550 ਰੁਪਏ ਗਬਨ ਕੀਤਾ ਸੀ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਰੇਂਜ ਵਿਖੇ ਵਿਖੇ ਉਕਤ ਤਿੰਨੋਂ ਮੁਲਜ਼ਮਾਂ ਡਾ. ਚਾਹਲ, ਰਣਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 409, 467, 468, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 13 (1)ਏ ਅਤੇ 13 (2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਡਾ. ਚਾਹਲ ਅਤੇ ਰਣਜੀਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਰਿਮਾਂਡ ‘ਤੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement