
Fatehgarh Sahib : ਪ੍ਰੇਸ਼ਾਨੀ ਦੇ ਚੱਲਦਿਆਂ ਭਾਖੜਾ ਨਹਿਰ ’ਚ ਛਾਲ ਮਾਰ ਖ਼ੁਦਕੁਸ਼ੀ ਕਰ ਲਈ
Fatehgarh Sahib :
ਫ਼ਤਿਹਗੜ੍ਹ ਸਾਹਿਬ - ਖਮਾਣੋਂ ਸ਼ਹਿਰ ਦੇ ਇਕ ਨੌਜਵਾਨ ਨੇ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਚੱਲ ਰਹੇ ਝਗੜੇ ਦਰਮਿਆਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨਪ੍ਰੀਤ ਸਿੰਘ (30 ) ਦਾ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ 'ਚ ਉਸ ਤੇ ਭਾਖੜਾ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।
ਮਿਲੀ ਜਾਣਕਾਰੀ ਅਨੁਸਾਰ ਕਰਨਪ੍ਰੀਤ ਸਿੰਘ ਕੈਨੇਡਾ ਤੋਂ ਇੱਕ ਮਹੀਨਾ ਪਹਿਲਾਂ ਭਾਰਤ ਪਰਤਿਆ ਸੀ। ਕਰਨਪ੍ਰੀਤ 23 ਜੁਲਾਈ ਨੂੰ ਰਾਤ ਕਰੀਬ 8 ਵਜੇ ਸਕੂਟਰ 'ਤੇ ਘਰੋਂ ਨਿਕਲਿਆ ਸੀ। ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਰਨਪ੍ਰੀਤ ਦਾ ਸਕੂਟਰ ਪਿੰਡ ਖੰਟ ਨੇੜੇ ਭਾਖੜਾ ਨਹਿਰ ਦੀ ਪਟੜੀ ਤੋਂ ਬਰਾਮਦ ਹੋਇਆ। ਇਸ ਤੋਂ ਬਾਅਦ ਗੋਤਾਖੋਰ ਲਗਾਤਾਰ ਨਹਿਰ 'ਚ ਉਸ ਦੀ ਭਾਲ ਕਰ ਰਹੇ ਸਨ। ਕਰਨਪ੍ਰੀਤ ਦੀ ਲਾਸ਼ ਸਰਹਿੰਦ ਥਾਣਾ ਖੇਤਰ ਦੇ ਸੌਂਦਾ ਹੈੱਡ ਤੋਂ ਬਰਾਮਦ ਹੋਈ ਹੈ।
ਇਹ ਵੀ ਪੜੋ: Delhi News : ਦਿੱਲੀ ਆਬਕਾਰੀ ਨੀਤੀ ਮਾਮਲੇ 'ਚ CBI ਵਲੋਂ ਪੇਸ਼ ਸਪਲੀਮੈਂਟਰੀ ਚਾਰਜਸ਼ੀਟ ’ਤੇ ਸੁਣਵਾਈ ਮੁਲਤਵੀ
ਲਾਸ਼ ਬਰਾਮਦ ਹੋਣ ਉਪਰੰਤ ਸਿਵਲ ਹਸਪਤਾਲ ਖਮਾਣੋਂ ਵਿਖੇ ਪੋਸਟਮਾਰਟਮ ਕਰਨ ਦੌਰਾਨ ਪਿਤਾ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ ਧਾਰਾ 194 ਬੀ. ਐੱਨ. ਐੱਸ . ਤਹਿਤ ਕਾਰਵਾਈ ਕੀਤੀ ਗਈ ਹੈ। ਉਸ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ ’ਚ ਇਕੱਤਰ ਹੋਏ ਲੋਕਾਂ ਦੀ ਹਾਜ਼ਰੀ ’ਚ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ। ਉਹ ਪਾਵਰਕਾਮ ਤੋਂ ਸੇਵਾਮੁਕਤ ਐੱਸ. ਡੀ. ਓ. ਜਸਵਿੰਦਰ ਸਿੰਘ ਦਾ ਪੁੱਤਰ ਸੀ।
ਇਹ ਵੀ ਪੜੋ: Amritsar News : ਪੁਲਿਸ ਅਤੇ BSF ਨੇ 2 ਕਿੱਲੋ 57 ਗ੍ਰਾਮ ਹੈਰੋਇਨ ਅਤੇ ਇੱਕ ਕੁਆਡਕਾਪਟਰ ਡਰੋਨ ਕੀਤਾ ਬ੍ਰਾਮਦ
ਇਸ ਸਬੰਧੀ ਲਾਸ਼ ਬਰਾਮਦ ਹੋਣ ਉਪਰੰਤ ਸਿਵਲ ਹਸਪਤਾਲ ਖਮਾਣੋਂ ਵਿਖੇ ਪੋਸਟਮਾਰਟਮ ਕਰਨ ਦੌਰਾਨ ਪਿਤਾ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ ਧਾਰਾ 194 ਬੀ. ਐੱਨ. ਐੱਸ . ਤਹਿਤ ਕਾਰਵਾਈ ਕੀਤੀ ਗਈ ਹੈ। ਉਸ ਦਾ ਸਸਕਾਰ ਸਥਾਨਕ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ ’ਚ ਇਕੱਤਰ ਹੋਏ ਲੋਕਾਂ ਦੀ ਹਾਜ਼ਰੀ ’ਚ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ। ਉਹ ਪਾਵਰਕਾਮ ਤੋਂ ਸੇਵਾਮੁਕਤ ਐੱਸ. ਡੀ. ਓ. ਜਸਵਿੰਦਰ ਸਿੰਘ ਦਾ ਪੁੱਤਰ ਸੀ।
(For more news apart from Young man fed up with his wife living in Canada jumped into canal and ended his life News in Punjabi, stay tuned to Rozana Spokesman)