'ਯੁੱਧ ਨਸ਼ਿਆਂ ਵਿਰੁੱਧ' ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ 'ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ
Published : Jul 31, 2025, 8:11 pm IST
Updated : Jul 31, 2025, 8:11 pm IST
SHARE ARTICLE
On the 152nd day of the 'War on Drugs', Punjab Police raided 380 places; 101 drug peddlers arrested
On the 152nd day of the 'War on Drugs', Punjab Police raided 380 places; 101 drug peddlers arrested

ਆਪਰੇਸ਼ਨ ਦੌਰਾਨ 79 ਐਫਆਈਆਰਜ਼ ਦਰਜ, 778 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲਗਾਤਾਰ 152ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 380 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 152 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,089 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 778 ਗ੍ਰਾਮ ਹੈਰੋਇਨ, 17 ਕੁਇੰਟਲ ਭੁੱਕੀ, 18,671 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 406 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 68 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement