ਅਕਾਲੀ ਦਲ 15 ਸਤੰਬਰ ਨੂੰ ਫਰੀਦਕੋਟ 'ਚ ਪੋਲ ਖੋਲ੍ਹ ਰੈਲੀ ਕਰੇਗਾ
Published : Aug 31, 2018, 6:13 pm IST
Updated : Aug 31, 2018, 6:17 pm IST
SHARE ARTICLE
SAD
SAD

ਕਾਂਗਰਸ ਦੀ ਅਗਵਾਈ 'ਚ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਨੁੰ ਕਮਜ਼ੋਰ ਕਰਨ ਦੀ ਵਾਹ ਲਾ ਰਹੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਸ਼੍ਰੋਮਣੀ

ਚੰਡੀਗੜ੍ਹ : ਕਾਂਗਰਸ ਦੀ ਅਗਵਾਈ 'ਚ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਨੁੰ ਕਮਜ਼ੋਰ ਕਰਨ ਦੀ ਵਾਹ ਲਾ ਰਹੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਆਪਣੀ ਦੂਜੀ ਪੋਲ ਖੋਲ੍ਹ ਰੈਲੀ 15 ਸਤੰਬਰ ਨੂੰ ਕਰੇਗਾ।

ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਰੈਲੀ ਦੀ ਪ੍ਰਧਾਨਗੀ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ  ਅਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ।

ਡਾਕਟਰ ਚੀਮਾ ਨੇ ਕਿਹਾ ਕਿ ਮੌਜੂਦਾ ਲੜੀ ਤਹਿਤ ਪਹਿਲੀ ਪੋਲ ਖੋਲ੍ਹ ਰੈਲੀ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਦਾ ਹੰਕਾਰ ਤੋੜਣ ਲਈ 9 ਸਤੰਬਰ ਨੂੰ ਅਬੋਹਰ ਵਿਖੇ ਕੀਤੀ ਜਾਵੇਗੀ, ਜਿਸ ਨੇ ਅਕਾਲੀ ਆਗੂਆਂ ਨੂੰ ਇਹ ਚੁਣੌਤੀ ਦਿੱਤੀ ਹੈ ਕਿ ਉਹਨਾਂ ਨੂੰ ਪਿੰਡਾਂ ਵਿਚ ਨਹੀਂ ਵੜਣ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਫਰੀਦਕੋਟ ਵਾਲੀ ਰੈਲੀ ਅਕਾਲੀ ਦਲ ਦੀ ਲੜਾਈ ਨੂੰ ਹੋਰ ਤੇਜ਼ ਕਰਦੀ ਹੋਈ ਉਹਨਾਂ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕਰੇਗੀ, ਜਿਹੜੇ ਸੂਬੇ ਅੰਦਰ ਮੁਸ਼ਕਿਲ ਨਾਲ ਹਾਸਿਲ ਕੀਤੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਮੁੜ ਤੋਂ ਲਾਬੂੰ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement