
ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ
ਲੁਧਿਆਣਾ : ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਵੱਡਾ ਦੁੱਖ ਉਸ ਸਮੇ ਲੱਗਾ ਜਦੋ ਅੱਜ ਦੁਪਹਿਰ ਨੂੰ ਉਹਨਾਂ ਦੇ ਪਿਤਾ ਮੋਹਨ ਸਿੰਘ ਬੈਂਸ ਅਕਾਲ ਚਲਾਣਾ ਕਰ ਗਏ। ਤੁਹਾਨੂੰ ਦਸ ਦਈਏ ਕਿ ਮੋਹਨ ਸਿੰਘ ਬੈਂਸ ਪਿਛਲੇ ਕੁਝ ਦਿਨਾਂ ਤੋਂ ਕਾਫੀ ਬਿਮਾਰ ਸਨ।
ਉਹਨਾਂ ਨੂੰ ਇਲਾਜ ਲਈ ਲੁਧਿਆਣਾ ਦੇ ਅਪੋਲੋ ਹਸਪਤਾਲ `ਚ ਭਾਰਤੀ ਕਰਵਾਇਆ ਗਿਆ ਸੀ। ਜਿਥੇ ਉਹਨਾਂ ਨੇ ਆਖਰੀ ਸਾਹ ਲਿਆ। ਮੋਹਨ ਸਿੰਘ ਬੈਂਸ ਦੇ ਅਕਾਲ ਚਲਾਣਾ ਕਰਨ `ਤੇ ਜਿਥੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਥੇ ਹੀ ਹੋਰ ਪਾਰਟੀ ਦੇ ਆਗੂਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਮੋਹਨ ਸਿੰਘ ਬੈਂਸ ਦੀ ਮੌਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਦਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਮੌਤ ਦੀ ਖ਼ਬਰ ਮਿਲਣ `ਤੇ ਹੋਰ ਵੀ ਸ਼ਹਿਰ ਵਾਸੀ ਉਹਨਾਂ ਦੇ ਗ੍ਰਹਿ ਵਿਖੇ ਇਕੱਤਰ ਹੋਏ, ਅਤੇ ਬੈਂਸ ਭਰਾਵਾਂ ਦੇ ਨਾਲ ਦੁੱਖ ਸਾਂਝਾ ਕੀਤਾ।