
ਕਮੇਟੀ ਟਕਸਾਲੀ ਆਗੂਆਂ ਅਤੇ ਵਰਕਰਾਂ ਦੇ ਪਰਿਵਾਰਾਂ ਨੂੰ ਮਿਲੇਗੀ
ਚੰਡੀਗੜ•/31 ਅਗਸਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਮੀਨੀ ਪੱਧਰ ਉੱਤੇ ਟਕਸਾਲੀ ਅਕਾਲੀ ਆਗੂਆਂ, ਵਰਕਰਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਰਗਰਮ ਕਰਨ ਲਈ ਇੱਕ ਸੱਤ-ਮੈਂਬਰੀ ਕਮੇਟੀਬਣਾਈ ਹੈ।
ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਕਰਨਗੇ। ਕਮੇਟੀ ਦੇ ਬਾਕੀ ਮੈਂਬਰਾਂ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੇਵਾ ਸਿੰਘ ਸੇਖਵਾਂ, ਚਰਨਜੀਤ ਸਿੰਘ ਅਟਵਾਲ,ਤੋਤਾ ਸਿੰਘ ਅਤੇ ਬੀਬੀ ਜੰਗੀਰ ਕੌਰ ਸ਼ਾਮਿਲ ਹਨ।