ਖ਼ਬਰਾਂ |

ਤਾਜ਼ਾ |

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੈਂਸ ਭਰਾਵਾਂ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ
Published : Aug 31, 2018, 6:28 pm IST
Updated : Aug 31, 2018, 6:28 pm IST
SHARE ARTICLE
CM Amarinder Singh
CM Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੇ ਪਿਤਾ ਮੋਹਨ ਸਿੰਘ ਦੀ ਮੌਤ....

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੇ ਪਿਤਾ ਮੋਹਨ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਸ੍ਰੀ ਮੋਹਨ ਸਿੰਘ ਦਾ ਅੱਜ ਦੁਪਹਿਰ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ, ਚਾਰ ਪੁੱਤਰਾਂ ਅਤੇ ਇਕ ਧੀ ਨੂੰ ਛੱਡ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਹਨ ਸਿੰਘ ਦੇ ਵਿਛੋੜੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement