ਵਿਜੀਲੈਂਸ ਵੱਲੋਂ ਥਾਣੇਦਾਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Aug 31, 2018, 7:16 pm IST
Updated : Aug 31, 2018, 7:17 pm IST
SHARE ARTICLE
Vigilance Bureau
Vigilance Bureau

ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਫਿਲੌਰ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ 5,000 ਰੁਪਏ ਦੀ

ਚੰਡੀਗੜ•, 31 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਫਿਲੌਰ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ-ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ ਸ਼ਿਕਾਇਕਕਰਤਾ ਵਿਜੈ ਕੁਮਾਰ ਵਾਸੀ ਪਿੰਡ ਨਗਰ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਵਲੋਂ ਉਸ ਵਲੋਂ ਦਰਜ ਕਰਵਾਏ ਮੁਕੱਦਮੇ ਵਿਚ ਮਦਦ ਕਰਨ ਅਤੇ ਅਦਾਲਤ ਵਿਚ ਉਸ ਦੇ ਹੱਕ ਵਿਚ ਗਵਾਹੀ ਦੇਣ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM
Advertisement