
ਦੂਲੋ ਨੇ ਕਿਹਾ ਕਿ ਸਿਰਫ਼ 64 ਕਰੋੜ ਰੁਪਏ ਦੀ ਹੋਈ ਹੇਰਾਫੇਰੀ ਦੀ ਜਾਂਚ ਚੀਫ ਸੈਕਟਰੀ ਨੂੰ ਸੌਂਪੀ ਗਈ ਹੈ ਜਦਕਿ ਇਹ ਸਕੈਂਡਲ ਤਾਂ ਅੱਠ ਸਾਲ ਤੋਂ ਚੱਲਦਾ ਆ ਰਿਹਾ ਹੈ।
ਚੰਡੀਗੜ੍ਹ: ਬਹੁਕਰੋੜੀ ਸਕਾਲਰਸ਼ਿਪ ਦਾ ਘੁਟਾਲਾ ਹੁਣ ਸੂਬੇ 'ਚ ਜ਼ੋਰ ਫੜ੍ਹਦਾ ਜਾ ਰਿਹਾ ਹੈ। ਇਸ ਕੇਸ 'ਚ ਪਹਿਲਾਂ ਹੀ ਅਕਾਲੀ ਦਲ ਸੀਬੀਆਈ ਜਾਂਚ ਦੀ ਮੰਗ ਕਰ ਚੁੱਕਿਆ ਹੈ ਜਿਸ ਮਗਰੋਂ ਹੁਣ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਰੇ ਸਕੈਂਡਲ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
PMS SC Scholarship Scam
ਦੂਲੋ ਨੇ ਕਿਹਾ ਕਿ ਸਿਰਫ਼ 64 ਕਰੋੜ ਰੁਪਏ ਦੀ ਹੋਈ ਹੇਰਾਫੇਰੀ ਦੀ ਜਾਂਚ ਚੀਫ ਸੈਕਟਰੀ ਨੂੰ ਸੌਂਪੀ ਗਈ ਹੈ ਜਦਕਿ ਇਹ ਸਕੈਂਡਲ ਤਾਂ ਅੱਠ ਸਾਲ ਤੋਂ ਚੱਲਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਾ ਸਕੈਂਡਲ 8-9 ਸੌ ਕਰੋੜ ਰੁਪਏ ਦਾ ਬਣਦਾ ਹੈ। ਇਸ ਕਾਰਨ ਇਸ ਮਾਮਲੇ ਦੀ ਜਾਂ ਤਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਜਾਂ ਫਿਰ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।
Captain Amarinder Singh
ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਮੁੱਖ ਸਕੱਤਰ ਤੋਂ ਜਾਂਚ ਕਰਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤੀ ਸੀ। 'ਆਪ' ਦੀ ਵੀ ਮੰਗ ਹੈ ਕਿ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਵੱਲੋਂ ਜਾਂਚ ਕੀਤੀ ਜਾਵੇ।
Shamsher Singh Dullo
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖ਼ਿਲਾਫ਼ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੋਰਚਾ ਖੋਲ੍ਹਿਆ ਸੀ।
ਸੂਬਾ ਕਾਂਗਰਸ ਪ੍ਰਧਾਨ ਦਾ ਕਹਿਣਾ ਸੀ ਕਿ ਉਨ੍ਹਾਂ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ, ਜਿਸ ਵਿਚ ਉਨ੍ਹਾਂ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਜਾਖੜ ਦਾ ਕਹਿਣਾ ਸੀ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।