ਦੋਰਾਹਾ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਨਾਮ ਉਤੇ ਬਣੇਗਾ ਕਮਿਊਨਿਟੀ ਹੈਲਥ ਸੈਂਟਰ
Published : Aug 31, 2020, 7:13 pm IST
Updated : Aug 31, 2020, 7:13 pm IST
SHARE ARTICLE
Community Health Center to come up at Doraha in the name of former Chief Minister late Beant Singh
Community Health Center to come up at Doraha in the name of former Chief Minister late Beant Singh

- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ ਲੁਧਿਆਣਾ, 31 ਅਗਸਤ  - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕਰਕੇ ਹੀ ਸੂਬੇ ਵਿਚ 37ਨਵੇਂ ਹਸਪਤਾਲ ਸਾਲ 2020 ਦੇ ਅੰਤ ਤਕ ਚਾਲੂ ਕਰਨ ਦਾ ਟੀਚਾ ਹੈ, ਜਿਹਨਾਂ ਵਿੱਚੋਂ 27 ਦੇ ਕਰੀਬ ਚਾਲੂ ਕਰ ਦਿੱਤੇ ਗਏ ਹਨ।

Beant Singh Beant Singh

ਅੱਜ ਦੋਰਾਹਾ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਨਾਮ ਉਤੇ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਿਹਤ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Community Health CenterCommunity Health Center

ਉਹਨਾਂ ਕਿਹਾ ਕਿ ਇਹ ਹਸਪਤਾਲ  9 ਕਰੋੜ ਰੁਪਏ ਦੀ ਲਾਗਤ ਨਾਲ ਅਗਲੇ 15 ਮਹੀਨੇ ਵਿੱਚ ਤਿਆਰ ਕਰਨ ਦਾ ਟੀਚਾ ਹੈ। ਜਿਸ ਨਾਲ 50ਹਜ਼ਾਰ ਤੋਂ ਵਧੇਰੇ ਦੀ ਆਬਾਦੀ ਨੂੰ ਲਾਭ ਹੋਵੇਗਾ। ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕਰਦਿਆਂ ਓਹਨਾ ਕਿਹਾ ਕਿ ਇਹ ਘਾਟ ਪੂਰੀ ਕਰਨ ਲਈ 4000 ਅਸਾਮੀਆਂ ਭਰਨ ਦੀ ਪ੍ਰਕਿਰਿਆ ਚਲਾਈ ਗਈ ਹੈ। ਇਸ ਤੋਂ ਇਲਾਵਾ ਹੋਰ ਸਹਾਇਕ ਅਸਾਮੀਆਂ ਵੀ ਜਲਦ ਹੀ ਭਰੀਆਂ ਜਾਣਗੀਆਂ। ਹੋਰ ਕੱਚੇ ਮੁਲਾਜਮ ਵੀ ਪੱਕੇ ਕੀਤੇ ਜਾਣਗੇ।

Mission FatehMission Fateh

ਓਹਨਾ ਕਿਹਾ ਕਿ ਕੋਵਿਡ ਨਾਲ ਨਜਿੱਠਣ ਵਿੱਚ ਪੰਜਾਬ ਦੀ ਕਾਰਗੁਜਾਰੀ ਬਹੁਤ ਵਧੀਆ ਰਹੀ ਹੈ। ਓਹਨਾ ਕਿਹਾ ਕਿ ਲੋਕਾਂ ਦੀ ਜਾਨ ਬਚਾਉਣਾ ਸਾਡੀ ਪਹਿਲ ਹੈ। ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਸ੍ਰ ਲਖਬੀਰ ਸਿੰਘ ਲੱਖਾ ਨੇ ਇਲਾਕੇ ਦੀਆਂ ਮੰਗਾਂ ਦਾ ਜ਼ਿਕਰ ਕੀਤਾ। ਓਹਨਾ ਕਿਹਾ ਕਿ ਇਹ ਸ਼ਹਿਰ ਮੁੱਖ ਮਾਰਗ ਉਤੇ ਹੋਣ ਕਾਰਨ  ਏਥੇ ਸਿਹਤ ਸਹੂਲਤਾਂ ਦੀ ਕਮੀ ਨਹੀਂ ਹੋਣੀ ਚਾਹੀਦੀ ਹੈ। ਓਹਨਾ ਇਹ ਹਸਪਤਾਲ ਇਸ ਇਲਾਕੇ ਨੂੰ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ।

Manpreet BadalManpreet Badal

ਉਹਨਾਂ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਉਹ ਹਲਕਾ ਪਾਇਲ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ।ਉਹਨਾਂ ਦੱਸਿਆ ਕਿ ਇਹ ਹਸਪਤਾਲ ਇਲਾਕੇ ਦੇ ਲੋਕਾਂ ਦੀ 30 ਸਾਲ ਪੁਰਾਣੀ ਮੰਗ ਸੀ। ਉਹਨਾਂ ਕਿਹਾ ਕਿ ਇਹ ਹਸਪਤਾਲ ਹਲਕਾ ਪਾਇਲ ਦੇ 30 ਤੋਂ ਵਧੇਰੇ ਪਿੰਡਾਂ ਲਈ ਵਰਦਾਨ ਸਾਬਿਤ ਹੋਵੇਗਾ।

Beant SinghBeant Singh

ਉਹਨਾਂ ਦੋਰਾਹਾ ਵਿੱਚ ਮਿ੍ਰਤਕ ਦੇਹਾਂ ਦੀ ਸੰਭਾਲ ਲਈ ਮੋਰਚਰੀ ਦੇਣ ਦੀ ਵੀ ਮੰਗ ਕੀਤੀ। ਓਹਨਾ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਕੋਵਿੱਡ ਦੌਰਾਨ ਤੁਹਾਡੀ ਅਗਵਾਈ ਵਿੱਚ ਨਿਭਾਈ ਡਿਊਟੀ ਨੂੰ ਪੂਰੇ ਦੇਸ਼ ਨੇ ਮਾਨਤਾ ਦਿੱਤੀ ਹੈ। ਇਸ ਮੌਕੇ ਉਕਤ ਤੋਂ ਇਲਾਵਾ ਹਲਕਾ ਖੰਨਾ ਦੇ ਵਿਧਾਿਕ ਸ੍ਰ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਸ੍ਰ ਮਲਕੀਅਤ ਸਿੰਘ ਦਾਖਾ,  ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰ ਯਾਦਵਿੰਦਰ ਸਿੰਘ ਜੰਡਿਆਲੀ ਅਤੇ ਹੋਰ ਲੋਕ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement