ਸਿਹਤ ਮੰਤਰੀ ਨੇ ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼
Published : Aug 31, 2020, 5:22 pm IST
Updated : Aug 31, 2020, 5:22 pm IST
SHARE ARTICLE
 Health Minister
Health Minister

ਡੀ.ਜੀ.ਪੀ ਪੰਜਾਬ ਨੇ ਸਮੂਹ ਜਿਲ੍ਹਾ ਅਫਸਰਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ

ਚੰਡੀਗੜ੍ਹ, 31 ਅਗਸਤ: ਕਰੋਨਾ ਵਾਇਰਸ ਬਾਰੇ ਸੋਸ਼ਲ ਮੀਡੀਆ ਗਰੁੱਪਾਂ ਵਿਚ ਚੱਲ ਰਹੀ ਗੁੰਮਰਾਹਕੁਨ ਤੇ ਕੂੜ ਪ੍ਰਚਾਰ ਨਾਲ ਭਰੀ ਆਡੀਉ-ਵੀਡੀਓਜ਼ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

DGP Dinkar GuptaDGP Dinkar Gupta

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ ਸਮੂਹ ਜਿਲ੍ਹਾ ਅਫਸਰਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਪੁਲਿਸ ਵਿਭਾਗ ਦੇ ਸਾਇਬਰ ਵਿੰਗ ਨੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਤਫਤੀਸ਼ ਜੰਗੀ ਪੱਧਰ `ਤੇ ਸ਼ੁਰੂ ਕਰ ਦਿੱਤੀ ਹੈ।

Coronavirus antibodiesCorona virus 

ਉਨ੍ਹਾਂ ਦੱਸਿਆ ਕਿ ਬੀਤੀ ਕੱਲ ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਆਈ.ਪੀ.ਸੀ. ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਦਰਜ ਕੀਤੇ ਗਏ ਪਹਿਲੇ ਮਾਮਲੇ `ਚ ਗਰੀਸ਼ ਭੱਟ ਪੁੱਤਰ ਪਰਮਾਨੰਦ ਭੱਟ ਵਾਸੀ ਰਣਜੀਤ ਨਗਰ ਨੂੰ ਨਾਮਜਦ ਕੀਤਾ ਗਿਆ ਹੈ। ਇਸ ਵਿਅਕਤੀ ਨੇ ਇੰਸਟਾਗ੍ਰਾਮ `ਤੇ ਕੋਰੋਨਾ ਮਹਾਂਮਾਰੀ ਬਾਰੇ ਇੱਕ ਝੂਠਾ ਵੀਡੀਓ ਅਪਲੋਡ ਕੀਤਾ ਸੀ ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਇਸਦਾ ਫੋਨ ਆਦਿ ਜਬਤ ਕਰ ਲਿਆ ਹੈ।

coronaviruscorona virus

ਇਸੇ ਤਰ੍ਹਾਂ ਹੀ ਇਸੇ ਤਰ੍ਹਾਂ ਪਟਿਆਲਾ ਦੇ ਥਾਣਾ ਸਿਵਲ ਲਾਈਨਜ ਵਿਖੇ ਸਰਬਜੋਤ ਸਿੰਘ ਸੋਨੂ ਪੁੱਤਰ ਘੁਲਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਨੂੰ ਨਾਮਜਦ ਕਰਦੇ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸ ਨੇ ਇਕ ਫੇਸਬੁੱਕ ਗਰੁੱਪ ਵਿੱਚ ਪੋਸਟ ਪਾ ਕੇ ਪਿੰਡਾਂ ਵਿੱਚ ਕੋਵਿਡ-19 ਦੇ ਟੈਸਟ ਕਰਨ ਲਈ ਸੈਂਪਲ ਲੈਣ ਅਤੇ ਕੋਵਿਡ ਬਾਰੇ ਪ੍ਰਚਾਰ ਜਾਂਦੀਆਂ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਕੋਰੋਨਾ ਯੋਧਿਆਂ ਬਾਰੇ ਭਰਮ ਭੁਲੇਖੇ ਪੈਦਾ ਕਰਕੇ ਅਫ਼ਵਾਹਾਂ ਫੈਲਾਈਆਂ ਸਨ।

Balbir Singh SidhuBalbir Singh Sidhu

ਸ. ਸਿੱਧੂ ਨੇ ਕਿਹਾ ਕਿ ਇਸ ਸਮੇਂ ਪੰਜਾਬ ਜਾਂ ਭਾਰਤ ਹੀ ਨਹੀਂ ਪੂਰਾ ਵਿਸ਼ਵ ਕਰੋਨਾ ਦੀ ਮਹਾਂਮਾਰੀ ਦੇ ਕਰੋਪ ਨਾਲ ਲੜ੍ਹ ਰਿਹਾ ਹੈ ਤੇ ਅਸੀਂ ਇਕ ਨਾਜ਼ੁਕ ਤੇ ਗੰੰਭੀਰ ਸਮੇਂ ਵਿਚੋਂ ਲੰਘ ਰਹੇ ਹਾਂ। ਅਮਰੀਕਾ ਵਰਗਾ ਵਿਸ਼ਵ ਸ਼ਕਤੀ ਕਹਿਲਾਉਣ ਵਾਲਾ ਦੇਸ਼ ਇਸ ਵਾਇਰਸ ਤੋਂ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਇਆ ਹੈ।ਇਸ ਵਾਇਰਸ ਨੂੰ ਕਾਬੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੜੇ ਵਿਆਪਕ ਤੇ ਕੜੇ ਕਦਮ ਚੁੱਕੇ ਜਾ ਰਹੇ ਹਨ।

Punjab Government Punjab Government

ਸਿਹਤ ਤੇ ਪੁਲਿਸ ਵਿਭਾਗ ਤੋਂ ਇਲਾਵਾ ਲਗਭਗ ਸਾਰੇ ਵਿਭਾਗਾਂ ਦੀਆਂ ਡਿਊਟੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਵੀ ਕਰੋਨਾ ਦਾ ਫੈਲਾਅ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਹੁਣ ਤੱਕ ਸਿਹਤ ਵਿਭਾਗ ਦੇ ਲਗਭਗ 836 ਮੁਲਾਜ਼ਮ ਕਰੋਨਾ ਤੋਂ ਪ੍ਰਭਾਵਿਤ ਹੋਏ ਹਨ ਜਦਕਿ ਇਕ ਰਿਪੋਰਟ ਅਨੁਸਾਰ 2 ਮੁਲਾਜ਼ਮਾਂ ਦੀ ਮੌਤ ਹੋਈ ਹੈ। ਪੁਲਿਸ ਵਿਭਾਗ ਦੇ ਲਗਭਗ 1650 ਮੁਲਾਜ਼ਮ ਪ੍ਰਭਾਵਿਤ ਹੋਏ ਹਨ ਅਤੇ 13 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ।

Balbir Sidhu Balbir Sidhu

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਫਵਾਹਾਂ ਵਿਚ ਵਿਸ਼ਵਾਸ਼ ਨਾ ਕਰਨ ਅਤੇ ਜੇਕਰ ਕਿਸੇ ਐਸੇ ਸ਼ਰਾਰਤੀ ਵਿਅਕਤੀ ਦਾ ਪਤਾ ਲਗਦਾ ਹੈ ਜੋ ਕਰੋਨਾ ਸਬੰਧੀ ਲੋਕਾਂ ਨੂੰ ਗੰੁਮਰਾਹ ਕਰ ਰਿਹਾ ਹੈ ਜਾਂ ਕਰੋਨਾ ਦੀ ਦਵਾਈ ਬਣਾਉਣ ਦਾ ਦਾਵਾ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਹਤ ਜਾਂ ਪੁਲਿਸ ਵਿਭਾਗ ਨੂੰ ਕਰੋ ਤਾਂ ਜੋ ਇਨ੍ਹਾਂ ਦੋਸ਼ਿਆਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਵੇਂ ਕਿ ਅਜੇ ਤੱਕ ਕਰੋਨਾ ਸਬੰਧੀ ਕੋਈ ਵੈਕਸੀਨ ਨਹੀਂ ਆਈ ਹੈ ਅਤੇ ਇਸ ਲਈ ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਕਰ ਸਕਦੇ ਹਾਂ।

SHARE ARTICLE

ਏਜੰਸੀ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement