ਬਲਬੀਰ ਸਿੰਘ ਸਿੱਧੂ ਵਲੋਂ ਸਰਕਾਰੀ ਹਸਪਤਾਲਾਂ ’ਚ ਇਲਾਜ ਦੀਆਂ ਪੁਰਾਣੀਆਂ ਦਰਾਂ ਲਾਗੂ ਕਰਨ ਦੇ ਹੁਕਮ
Published : Aug 31, 2020, 7:01 pm IST
Updated : Aug 31, 2020, 7:01 pm IST
SHARE ARTICLE
Health Minister
Health Minister

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ......

ਚੰਡੀਗੜ੍ਹ, 31 ਅਗਸਤ - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਕੋਵਿਡ ਦੌਰਾਨ ਵਿਗੜੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਹੈਲਥ ਸਿਸਟ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਦੀ ਸੋਧੀ ਦਰਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ। ਸਿਹਤ ਮੰਤਰੀ ਨੇ ਦੱਸਿਆ ਕਿ ਪੁਰਾਣੀ ਦਰਾਂ ਸਬੰਧੀ ਨਵੀਆਂ ਹਦਾਇਤਾਂ ਸਾਰੇ ਸਿਵਲ ਸਰਜਨਾਂ ਨੂੰ ਜਾਰੀ ਕਰ ਦਿੱਤੀ ਗਈਆਂ ਹਨ।

Punjab Government Punjab Government

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਤੀਜੇ ਪੱਧਰ ਦੀਆਂ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਮਿਲਣ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੂਬੇ ਵਿਚ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਔਸਤਨ 1500 ਦਾਖ਼ਲੇ ਪ੍ਰਤੀ ਦਿਨ ਹੋ ਰਹੇ ਹਨ।

Balbir SidhuBalbir Sidhu

ਜੇਕਰ ਇਸ ਸਕੀਮ ਅਧੀਨ ਸੂਚੀਬੱਧ  ਹਸਪਤਾਲਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਪੰਜਾਬ ਉਨਾਂ ਪ੍ਰਮੁੱਖ ਰਾਜਾਂ ਵਿਚੋਂ ਇਕ ਹੈ ਜਿਥੇ ਇਸ ਯੋਜਨਾ ਦੇ ਪਹਿਲੇ ਸਾਲ ਵਿਚ ਰਾਜ ਸਿਹਤ ਏਜੰਸੀ ਦੁਆਰਾ 767 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ । ਇਨਾਂ ਹਸਪਤਾਲਾਂ ਵਿੱਚ ਲਾਭਪਾਤਰੀਆਂ ਨੂੰ ਦੂਜੇ ਅਤੇ ਤੀਜੇ ਪੱਧਰ ਦੇ ਮਿਆਰੀ ਇਲਾਜ ਮੁਫਤ ਦਿੱਤੇ ਜਾ ਰਹੇ ਹਨ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement