
ਪਿੰਡ ਭਗਵਾਨਪੁਰ ਦੇ ਨੌਜਵਾਨ ਗੁਰਮੇਜ ਸਿੰਘ(28) ਉਰਫ ਪੱਪੀ ਦਾ ਸ਼ਰਾਬ ਦੇ ਨਸ਼ੇ ’ਚ ਧੁੱਤ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਦੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਬਟਾਲਾ - ਪਿੰਡ ਭਗਵਾਨਪੁਰ ਦੇ ਨੌਜਵਾਨ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਛੇ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਿਸਟਲ ਅਤੇ ਕਾਰ ਬਰਾਮਦ ਕਰ ਲਈ ਹੈ। ਬਟਾਲਾ ਦੇ ਐੱਸਐੱਸਪੀ ਰਛਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
Arrested
ਮੁਲਜ਼ਮਾਂ ਵਿਚ ਅੰਮ੍ਰਿਤਸਰ ਸਿਟੀ ਟਰੈਫਿਕ ਸਟਾਫ਼ ’ਚ ਤੈਨਾਤ ਏਐੱਸਆਈ ਰਣਜੀਤ ਸਿੰਘ ਤੇ ਬਲਜੀਤ ਸਿੰਘ, ਹੈੱਡ ਕਾਂਸਟੇਬਲ ਅਵਤਾਰ ਸਿੰਘ ਤੇ ਬਲਕਾਰ ਸਿੰਘ, ਮੁੱਖ ਮੰਤਰੀ ਦੀ ਸੁਰੱਖਿਆ ਡਿਊਟੀ ’ਚ ਤੈਨਾਤ ਪੁਲਿਸ ਮੁਲਾਜ਼ਮ ਸੁਰਿੰਦਰ ਸਿੰਘ ਤੇ ਇਕ ਹੋਰ ਸਿਮਰਤ ਸਿੰਘ ਸ਼ਾਮਲ ਹਨ। ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਨੂੰ ਬੀਤੀ ਰਾਤ ਕਾਬੂ ਕਰਕੇ ਵਾਰਦਾਤ ਵਿਚ ਵਰਤਿਆ ਪਿਸਟਲ ਤੇ ਕਾਰ ਵੀ ਬਰਾਮਦ ਕਰ ਲਈ ਗਈ ਹੈ।
Arrested
ਜ਼ਿਕਰਯੋਗ ਹੈ ਕਿ ਪਿੰਡ ਭਗਵਾਨਪੁਰ ਦੇ ਨੌਜਵਾਨ ਗੁਰਮੇਜ ਸਿੰਘ(28) ਉਰਫ ਪੱਪੀ ਦਾ ਸ਼ਰਾਬ ਦੇ ਨਸ਼ੇ ’ਚ ਧੁੱਤ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਦੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਐਤਵਾਰ ਰਾਤ ਨੂੰ ਪੁਲਿਸ ਮੁਲਾਜ਼ਮ ਇਕ ਵਿਆਹ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਗੱਡੀ ਓਵਰਟੇਕ ਕਰਨ ਨੂੰ ਲੈ ਕੇ ਇਨ੍ਹਾਂ ਦੀ ਗੁਰਮੇਜ ਦੀ ਭਰਜਾਈ ਅਮਰਪ੍ਰੀਤ ਕੌਰ ਨਾਲ ਤਕਰਾਰ ਹੋ ਗਈ।
ਅਮਰਪ੍ਰੀਤ ਜੋ ਕੇ ਐਕਸਾਈਜ਼ ਇੰਸਪੈਕਟਰ ਹੈ, ਨੇ ਗੱਲ ਵਧਦੀ ਵੇਖ ਆਪਣੇ ਪਤੀ ਦੇ ਭਰਾ ਗੁਰਮੇਜ ਸਿੰਘ ਨੂੰ ਮੌਕੇ ’ਤੇ ਸੱਦ ਲਿਆ। ਇਸ ਦੌਰਾਨ ਗੱਲ ਇੰਨੀ ਵਧ ਗਈ ਕਿ ਪੁਲਿਸ ਮੁਲਾਜ਼ਮਾਂ ਨੇ ਗੁਰਮੇਜ ਦੇ ਦੋ ਗੋਲੀਆਂ ਮਾਰ ਦਿੱਤੀਆਂ ਜਿਸ ਨਾਲ ਉਸ ਦੀ ਮੌਤ ਹੋ ਗਈ।