ਹਜ਼ਾਰਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ 4 ਸਤੰਬਰ ਨੂੰ ਸੋਨੀਆ ਗਾਂਧੀ ਨੂੰ ਭੇਜਣਗੀਆਂ ਚਿੱਠੀਆਂ
Published : Aug 31, 2020, 2:37 am IST
Updated : Aug 31, 2020, 2:37 am IST
SHARE ARTICLE
image
image

ਹਜ਼ਾਰਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ 4 ਸਤੰਬਰ ਨੂੰ ਸੋਨੀਆ ਗਾਂਧੀ ਨੂੰ ਭੇਜਣਗੀਆਂ ਚਿੱਠੀਆਂ

ਸ੍ਰੀ ਮੁਕਤਸਰ ਸਾਹਿਬ, 30 ਅਗੱਸਤ (ਰਣਜੀਤ ਸਿੰਘ/ਗੁਰਦੇਵ ਸਿੰਘ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬੇ ਅੰਦਰ ਔਰਤਾਂ ਉਪਰ ਕੀਤੇ ਜਾ ਰਹੇ ਤਸ਼ੱਦਦ ਤੇ ਜ਼ੁਲਮਾਂ ਵਿਰੁਧ ਆਵਾਜ਼ ਬੁਲੰਦ ਕਰਦਿਆਂ ਨਵੀਂ ਰਣਨੀਤੀ ਘੜ ਕੇ ਇਹ ਮਾਮਲਾ ਹੁਣ ਦਿੱਲੀ ਤਕ ਉਠਾਉਣ ਦਾ ਫ਼ੈਸਲਾ ਕੀਤਾ ਹੈ ਤਾਕਿ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਉਪਰੋਤਕ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿਤੀ।
ਉਨ੍ਹਾਂ ਦਸਿਆ ਕਿ 4 ਸਤੰਬਰ ਨੂੰ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਮ ਚਿੱਠੀਆਂ ਲਿਖ ਕੇ ਭੇਜੀਆਂ ਜਾਣਗੀਆਂ ਤੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ ਜਾਵੇਗਾ ਕਿਉਂਕਿ ਸੋਨੀਆ ਗਾਂਧੀ ਖ਼ੁਦ ਇਕ ਔਰਤ ਹੈ ਤੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵਿਚ ਸੂਬੇ ਅੰਦਰ ਔਰਤਾਂ ਨਾਲ ਕੀ ਕੁੱਝ ਹੋ ਰਿਹਾ ਹੈ। ਜੇਕਰ ਸੋਨੀਆ ਗਾਂਧੀ ਨੇ ਇਨਸਾਫ਼ ਨਾ ਦਿਵਾਇਆ ਤਾਂ ਯੂਨੀਅਨ ਵਲੋਂ ਦਿੱਲੀ ਵਿਖੇ ਉਨ੍ਹਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਯੂਨੀਅਨ ਵਲੋਂ ਨੈਸ਼ਨਲ ਵੂਮੈਨ ਕਮਿਸ਼ਨ ਨੂੰ ਵੀ ਚਿੱਠੀਆਂ ਭੇਜੀਆਂ ਜਾਣਗੀਆਂ। ਉਨ੍ਹਾਂ ਦਸਿਆ ਕਿ 3 ਸਤੰਬਰ ਨੂੰ ਸੂਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਯੂਨੀਅਨ ਦਾ 21 ਮੈਂਬਰੀ ਵਫ਼ਦ ਮੰਗ ਪੱਤਰ ਦੇਵੇਗਾ ਤੇ ਇਹ ਮੰਗ ਪੱਤਰ ਗ੍ਰਹਿ ਮੰਤਰੀ ਭਾਰਤ ਸਰਕਾਰ, ਮੁੱਖ ਮੰਤਰੀ ਪੰਜਾਬ, ਡੀਜੀਪੀ ਪੰਜਾਬ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੇ ਨਾਮ ਦਿਤੇ ਜਾਣਗੇ।

ਕੈਪਸ਼ਨ : ਫੋਟੋ, ਸੂਬਾ ਪ੍ਰਧਾਨ ਹਰਗੋਬਿੰਦ ਕੌਰ। ਸੰਜੂ
ਫੋਟੋ ਫਾਇਲ – ਐਮਕੇਐਸ 30 - 04
ਔਰਤਾਂ ਤੇ ਅਤਿਆਚਾਰਾਂ ਵਿਰੁਧ 3 ਸਤੰਬਰ ਨੂੰ ਡਿਪਟੀ ਕਮਿਸ਼ਨਰਾਂ ਨੂੰimageimage ਦਿਤੇ ਜਾਣਗੇ ਮੰਗ ਪੱਤਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement