ਚੰਡੀਗੜ੍ਹ ਨਗਰ ਨਿਗਮ ਖ਼ਿਲਾਫ਼ 'ਆਪ' ਦਾ ਪ੍ਰਦਰਸ਼ਨ, ਪੁਲਿਸ ਨਾਲ ਝੜਪ, ਚੱਲੀਆਂ ਜਲ ਤੋਪਾਂ 
Published : Aug 31, 2021, 4:03 pm IST
Updated : Aug 31, 2021, 4:04 pm IST
SHARE ARTICLE
AAP Protest against Chandigarh Municipal Corporation
AAP Protest against Chandigarh Municipal Corporation

ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਵਿਚਾਰ ਅਤੇ ਪ੍ਰਵਾਨਗੀ ਲਈ ਅੱਠ ਪ੍ਰਸਤਾਵ ਪੇਸ਼ ਕੀਤੇ ਜਾਣੇ ਹਨ

 

ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਮੰਗਲਵਾਰ ਸਵੇਰੇ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਵਿਚਾਰ ਅਤੇ ਪ੍ਰਵਾਨਗੀ ਲਈ ਅੱਠ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਜਿਵੇਂ ਹੀ ਮੀਟਿੰਗ ਸ਼ੁਰੂ ਹੋਈ, ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੇ ਨਿਗਮ ਦਫਤਰ ਦੇ ਸਾਹਮਣੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਭੀੜ ਨੂੰ ਬੇਕਾਬੂ ਹੁੰਦੇ ਵੇਖ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕਰਕੇ ਭੀੜ ਨੂੰ ਖਿੰਡਾ ਦਿੱਤਾ। ਹਾਲਾਂਕਿ, ਬਹੁਤ ਸਾਰੇ ਕਰਮਚਾਰੀ ਅਜੇ ਵੀ ਉੱਥੇ ਡਟੇ ਹੋਏ ਹਨ। ਖਾਸ ਗੱਲ ਇਹ ਹੈ ਕਿ ਨਵ ਨਿਯੁਕਤ ਨਿਗਮ ਕਮਿਸ਼ਨਰ ਅਨੰਦਿਤਾ ਮਿਤਰਾ ਦੀ ਇਹ ਪਹਿਲੀ ਮੀਟਿੰਗ ਹੋਵੇਗੀ।

ਇਹ ਵੀ ਪੜ੍ਹੋ -  ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਜਲਦ ਸੁਣਵਾਈ ਕਰਨ ਤੋਂ ਕੀਤੀ ਨਾਂਹ 

AAP Protest against Chandigarh Municipal CorporationAAP Protest against Chandigarh Municipal Corporation

ਅਜਿਹੀ ਸਥਿਤੀ ਵਿਚ, ਇਹ ਵੇਖਣਾ ਦਿਲਚਸਪ ਹੋਵੇਗਾ ਕਿ ਨਵੀਂ ਕਮਿਸ਼ਨਰ ਮੁਸ਼ਕਲਾਂ ਦੇ ਸਮੇਂ ਵਿਚ ਸਦਨ ਨੂੰ ਕਿਸ ਤਰ੍ਹਾਂ ਨਿਰੰਤਰ ਕਰ ਪਾਉਂਦੀ ਹੈ। 
ਜਿਵੇਂ ਹੀ ਨਗਰ ਨਿਗਮ ਦੀ ਮੀਟਿੰਗ ਸ਼ੁਰੂ ਹੋਈ, ਆਮ ਆਦਮੀ ਪਾਰਟੀ ਦੇ ਨੇਤਾ ਪ੍ਰਦੀਪ ਛਾਬੜਾ, 'ਆਪ' ਦੇ ਸੂਬਾ ਪ੍ਰਧਾਨ ਪ੍ਰੇਮ ਗਰਗ, ਚੋਣ ਇੰਚਾਰਜ ਚੰਦਰਮੁਖੀ ਸਮੇਤ ਸੈਂਕੜੇ ਵਰਕਰਾਂ ਨੇ ਭਾਜਪਾ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਹੰਗਾਮਾ ਕੀਤਾ। ਹੌਲੀ ਹੌਲੀ ਆਮ ਆਦਮੀ ਪਾਰਟੀ ਦੇ ਆਗੂ ਸਦਨ ਵੱਲ ਵਧਣ ਲੱਗੇ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

AAP Protest against Chandigarh Municipal CorporationAAP Protest against Chandigarh Municipal Corporation

ਇਸ ਦੇ ਬਾਵਜੂਦ ਆਗੂਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਨਿਗਮ ਦਫਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਫਿਰ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕਰਕੇ ਭੀੜ ਨੂੰ ਖਿੰਡਾ ਦਿੱਤਾ। ਫਿਰ ਵੀ, ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਰਕਰ ਇੱਥੇ ਬਹੁਤ ਸਾਰੇ ਛੋਟੇ ਸਮੂਹ ਬਣਾ ਕੇ ਨਾਅਰੇ ਲਗਾ ਰਹੇ ਹਨ। ‘ਆਪ’ ਆਗੂਆਂ ਦਾ ਦੋਸ਼ ਹੈ ਕਿ ਚੰਡੀਗੜ੍ਹ ਵਿਚ ਟੈਕਸਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਇਸ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਅਸੀਂ ਇਸੇ ਤਰ੍ਹਾਂ ਪ੍ਰਦਰਸ਼ਨ ਕਰਨਾ ਜਾਰੀ ਰੱਖਾਗੇ।

ਇਹ ਵੀ ਪੜ੍ਹੋ -  ਅਫਸੋਸ ਹੈ ਕਿ ਮੇਰੀ ਪਾਰਟੀ ਨੇ ਪੰਚਾਇਤੀ ਚੋਣਾਂ ਨਹੀਂ ਲੜੀਆਂ: ਫਾਰੂਕ ਅਬਦੁੱਲਾ

AAP Protest against Chandigarh Municipal CorporationAAP Protest against Chandigarh Municipal Corporation

ਦੱਸ ਦਈਏ ਕਿ ਚੰਡੀਗੜ੍ਹ ਵਿਚ ਆਗਾਮੀ ਨਗਰ ਨਿਗਮ ਚੋਣਾਂ ਵਿਚ, ਇਸ ਵਾਰ ਭਾਜਪਾ, ਕਾਂਗਰਸ ਤੋਂ ਇਲਾਵਾ, ਆਮ ਆਦਮੀ ਪਾਰਟੀ ਵੀ ਪੂਰੇ ਸ਼ਹਿਰ ਵਿਚ ਆਪਣੇ ਉਮੀਦਵਾਰ ਉਤਾਰੇਗੀ। ਸਦਨ ਦੀ ਮੀਟਿੰਗ ਸ਼ੁਰੂ ਹੁੰਦੇ ਹੀ ਕਾਂਗਰਸੀ ਨੇਤਾਵਾਂ ਨੇ ਵੀ ਹੰਗਾਮਾ ਮਚਾਇਆ। ਉਨ੍ਹਾਂ ਦੀ ਮੰਗ ਹੈ ਕਿ ਪਹਿਲਾਂ ਸ਼ਹਿਰ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਜਾਵੇ।

AAP Protest against Chandigarh Municipal CorporationAAP Protest against Chandigarh Municipal Corporation

ਇਸ ਦੇ ਨਾਲ ਹੀ ਭਾਜਪਾ ਮੇਅਰ ਰਵੀਕਾਂਤ ਸਮੇਤ ਭਾਜਪਾ ਕੌਂਸਲਰਾਂ ਨੇ ਕਿਹਾ ਕਿ ਪਹਿਲਾਂ ਏਜੰਡੇ 'ਤੇ ਚਰਚਾ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸਮੱਸਿਆਵਾਂ। ਮੇਅਰ ਨੇ ਕਾਂਗਰਸੀ ਕੌਂਸਲਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ ਅਤੇ ਕਾਂਗਰਸੀ ਕੌਂਸਲਰ ਇਹ ਨਹੀਂ ਦੱਸਣਗੇ ਕਿ ਸਦਨ ਕਿਵੇਂ ਚੱਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਕੌਂਸਲਰ ਇਥੇ ਹੰਗਾਮਾ ਖੜ੍ਹਾ ਕਰਨ ਲਈ ਹੀ ਆਉਂਦੇ ਹਨ। ਉਹ ਨਹੀਂ ਚਾਹੁੰਦੇ ਕਿ ਸ਼ਹਿਰ ਦਾ ਵਿਕਾਸ ਹੋਵੇ। 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement