Air India ਦੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ
Published : Aug 31, 2021, 8:14 am IST
Updated : Aug 31, 2021, 8:14 am IST
SHARE ARTICLE
Air India's Amritsar-Birmingham direct flight to start from 3 September
Air India's Amritsar-Birmingham direct flight to start from 3 September

ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ।

 

ਅੰਮ੍ਰਿਤਸਰ (ਅਮਰੀਕ ਸਿੰਘ ਵੱਲਾ, ਸੁਖਵਿੰਦਰਜੀਤ ਸਿੰਘ ਬਹੋੜੂ): ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ (Air India) 3 ਸਤੰਬਰ ਤੋਂ ਅਪਣੀ ਅੰਮ੍ਰਿਤਸਰ-ਬਰਮਿੰਘਮ (Amritsar to Birmingham) ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗੱਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸ ਨੂੰ ‘ਏਂਬਰ’ ਸੂਚੀ ਵਿਚ ਪਾ ਦਿਤੇ ਜਾਣ ਤੋਂ ਬਾਅਦ ਉਡਾਣਾਂ ਦੋਹਾਂ ਮੁਲਕਾਂ ਵਿਚਕਾਰ ਉਡਾਣਾਂ (Direct Flights) ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ।

Air india Air india

ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ’ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫ਼ਤੇ ਵਿਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ।  ਏਅਰ ਇੰਡੀਆ ਇਸ ਰੂਟ ’ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ (Flight Booking) ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ।

Air india  Air india

ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ,‘‘ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿਚ ਆਸਾਨੀ ਹੋਵੇਗੀ।

international flightsDirect Flights

ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਦਹਾਕਿਆਂ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸ ਨੂੰ ਮੁੜ ਪੂਰਾ ਕੀਤਾ ਹੈ। ਫ਼ਰਵਰੀ 2018 ਵਿਚ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਅਤੇ ਉਨ੍ਹਾਂ ਤੋਂ ਬਾਅਦ ਨਵੇਂ ਬਣੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਦੋਵਾਂ ਨੇ ਇਸ ਉਡਾਣ ਦੀ ਮਹੱਤਤਾ ਨੂੰ ਮੁੱਖ ਰਖਦੇ ਹੋਏ, ਏਅਰ ਇੰਡੀਆ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤਾ ਸੀ ਕਿ ਉਹ ਇਸ ਸੇਵਾ ਨੂੰ ਪਹਿਲ ਦੇ ਆਧਾਰ ’ਤੇ ਦੁਬਾਰਾ ਸ਼ੁਰੂ ਕਰਨ।”

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement