ਏਅਰ ਇੰਡੀਆ ਦੀ ਅੰਮਿ੍ਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ
Published : Aug 31, 2021, 12:56 am IST
Updated : Aug 31, 2021, 12:56 am IST
SHARE ARTICLE
image
image

ਏਅਰ ਇੰਡੀਆ ਦੀ ਅੰਮਿ੍ਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਅੰਮਿ੍ਤਸਰ, 30 ਅਗੱਸਤ (ਅਮਰੀਕ ਸਿੰਘ ਵੱਲਾ, ਸੁਖਵਿੰਦਰਜੀਤ ਸਿੰਘ ਬਹੋੜੂ): ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ  ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਅਪਣੀ ਅੰਮਿ੍ਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ | ਯੂਕੇ ਸਰਕਾਰ ਵਲੋਂ 8 ਅਗੱਸਤ ਤੋਂ ਭਾਰਤ ਦਾ ਨਾਮ 'ਲਾਲ' ਸੂਚੀ ਤੋਂ ਹਟਾ ਕੇ ਇਸ ਨੂੰ  'ਏਾਬਰ' ਸੂਚੀ ਵਿਚ ਪਾ ਦਿਤੇ ਜਾਣ ਤੋਂ ਬਾਅਦ ਉਡਾਣਾਂ ਦੋਹਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ  ਵਧਾਇਆ ਜਾ ਰਿਹਾ ਹੈ |
ਇਸ ਸੰਬੰਧੀ ਫਲਾਈ ਅੰਮਿ੍ਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ 'ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮਿ੍ਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫ਼ਤੇ ਵਿਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ | ਇਹ ਉਡਾਣ ਹਰ ਸ਼ੁਕਰਵਾਰ ਨੂੰ  ਅੰਮਿ੍ਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ | ਵਾਪਸੀ ਦੀ ਉਡਾਣ ਸਨਿਚਰਵਾਰ ਸ਼ਾਮ ਨੂੰ  7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮਿ੍ਤਸਰ ਪਹੁੰਚੇਗੀ |  ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ | ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ |
ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮਿ੍ਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ,''ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ  ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿਚ ਆਸਾਨੀ ਹੋਵੇਗੀ | ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਦਹਾਕਿਆਂ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸ ਨੂੰ  ਮੁੜ ਪੂਰਾ ਕੀਤਾ ਹੈ | ਫ਼ਰਵਰੀ 2018 ਵਿਚ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਅਤੇ ਉਨ੍ਹਾਂ ਤੋਂ ਬਾਅਦ ਨਵੇਂ ਬਣੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਦੋਵਾਂ ਨੇ ਇਸ ਉਡਾਣ ਦੀ ਮਹੱਤਤਾ ਨੂੰ  ਮੁੱਖ ਰਖਦੇ ਹੋਏ, ਏਅਰ ਇੰਡੀਆ ਦੇ ਅਧਿਕਾਰੀਆਂ ਨੂੰ  ਨਿਰਦੇਸ਼ ਦਿਤਾ ਸੀ ਕਿ ਉਹ ਇਸ ਸੇਵਾ ਨੂੰ  ਪਹਿਲ ਦੇ ਆਧਾਰ 'ਤੇ ਦੁਬਾਰਾ ਸ਼ੁਰੂ ਕਰਨ |U

SHARE ARTICLE

ਏਜੰਸੀ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement