
ਹੈਰੋਇਨ ਦੀ ਖੇਪ ਟਰੱਕ ਵਿਚ ਕਸ਼ਮੀਰ ਤੋਂ ਲਿਆਂਦੀ ਜਾ ਰਹੀ ਸੀ ਤੇ ਸ਼ੱਕ ਹੈ ਕਿ ਡਰੱਗ ਸਿੰਡੀਕੇਟ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਦੁਆਰਾ ਚਲਾਇਆ ਜਾ ਰਿਹਾ ਹੈ।
ਚੰਡੀਗੜ੍ਹ/ਕਪੂਰਥਲਾ: ਜੇਲ੍ਹਾਂ ਵਿਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਦੋ ਨਸ਼ਾ ਤਸਕਰਾਂ ਦੀ ਗਿ੍ਰਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ ਵਜੋਂ ਹੋਈ ਹੈ। ਪੀਟਰ ਪਹਿਲਾਂ ਹੀ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
Punjab DGP Dinkar Gupta
ਹੋਰ ਪੜ੍ਹੋ: ਯੋਗੀ ਸਰਕਾਰ ਦਾ ਐਲਾਨ- ਮਥੁਰਾ ਵਿਚ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਲੱਗੇਗੀ ਪਾਬੰਦੀ
ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਕਪੂਰਥਲਾ ਦੇ ਹਾਈ-ਟੈਕ ਢਿਲਵਾਂ ਪੁਲਿਸ ਨਾਕੇ ’ਤੇ ਇੱਕ ਟਰੱਕ ਅਤੇ ਇੱਕ ਹੁੰਡਈ ਆਈ 20 ਕਾਰ ਨੂੰ ਰੋਕਿਆ, ਜਿਨਾਂ ਦੀ ਤਲਾਸ਼ੀ ਲੈਣ ’ਤੇ ਤਸਕਰਾਂ ਦੇ ਕਬਜ਼ੇ’ ਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਡੀਜੀਪੀ ਨੇ ਅੱਗੇ ਦਸਿਆ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲਿਸ ਪਾਰਟੀ ਵੱਲੋਂ ਚੈਕ ਪੁਆਇੰਟ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ, ਪੁਲਿਸ ਵਲੋਂ ਉਨਾਂ ਨੂੰ ਥੋੜੀ ਦੇਰ ਪਿੱਛਾ ਕਰਨ ਤੋਂ ਬਾਅਦ ਹੀ ਮੌਕੇ ’ਤੇ ਕਾਬੂ ਕਰ ਲਿਆ ਗਿਆ।
Kapurthala police seize 20 kg heroin and arrest two
ਹੋਰ ਪੜ੍ਹੋ: ਰਮਨ ਕੌਰ ਸਿੱਧੂ ਨੇ ਵਧਾਇਆ ਪੰਜਾਬ ਤੇ ਪੰਜਾਬੀਅਤ ਦਾ ਮਾਣ, ਯੂਐਸ ਨੇਵੀ ਵਿਚ ਬਣੀ ਲੈਫ਼ਟੀਨੈਂਟ
ਡੀਜੀਪੀ ਨੇ ਦੱਸਿਆ ਕਿ ਉਨਾਂ ਦੇ ਸਰੀਰ ਦੀ ਜਾਂਚ ਦੌਰਾਨ ਪੁਲਿਸ ਨੇ ਉਨਾਂ ਦੇ ਨਿੱਜੀ ਕਬਜ਼ੇ ਅਤੇ ਉਨਾਂ ਦੇ ਦੋ ਵਾਹਨਾਂ ਵਿੱਚੋਂ 20 ਪੈਕਟ ਹੈਰੋਇਨ (ਪ੍ਰਤੀ ਇੱਕ ਕਿਲੋ) ਬਰਾਮਦ ਕੀਤੇ। ਐਸਐਸਪੀ ਕਪੂਰਥਲਾ, ਐਚਐਸ ਖੱਖ ਨੇ ਅੱਗੇ ਦੱਸਿਆ ਕਿ ਖੇਪ ਨੂੰ ਲੁਕਾਉਣ ਲਈ ਡਰੱਗ ਤਸਕਰਾਂ ਵੱਲੋਂ ਟਰੱਕ ਦੇ ਡਰਾਈਵਰ ਦੇ ਕੈਬਿਨ ਦੀ ਛੱਤ ਵਿੱਚ ਦੋ ਵਿਸ਼ੇਸ਼ ਬਕਸੇ ਬਣਾਏ ਗਏ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਡਰੱਗ ਤਸਕਰਾਂ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਖੇਪ ਬਲਵਿੰਦਰ ਸਿੰਘ ਦੁਆਰਾ ਟਰੱਕ ਨੰਬਰ ਐਚਆਰ 55 ਕੇ 2510 ਵਿੱਚ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕਰ ਕੇ ਲਿਆਂਦੀ ਗਈ ਸੀ ਅਤੇ ਪੀਟਰ ਮਸੀਹ ਨੇ ਉਸ ਤੋਂ ਖੇਪ ਪ੍ਰਾਪਤ ਕੀਤੀ ਸੀ।
Arrest
ਹੋਰ ਪੜ੍ਹੋ: ਸ਼ਾਹਿਦ ਅਫਰੀਦੀ ਨੇ ਕੀਤੀ ਤਾਲਿਬਾਨ ਦੀ ਤਾਰੀਫ਼, ਕਿਹਾ- ਇਸ ਵਾਰ ਉਹਨਾਂ ਦਾ ਰੁਖ਼ ਕਾਫੀ ਸਕਾਰਾਤਮਕ
ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਨਾਰਕੋ-ਗੈਂਗਸਟਰ ਐਂਗਲ ਹੋਣ ਦਾ ਸ਼ੱਕ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪੀਟਰ ਮਸੀਹ ਨੂੰ ਖ਼ਤਰਨਾਕ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਦੇ ਭਰਾ ਗਗਨਦੀਪ ਨੇ ਖੇਪ ਪ੍ਰਾਪਤ ਕਰਨ ਲਈ ਭੇਜਿਆ ਸੀ। ਡੀਜੀਪੀ ਨੇ ਕਿਹਾ ਕਿ ਪੁਲਿਸ ਗਿ੍ਰਫਤਾਰ ਕੀਤੇ ਗਏ ਦੋਸ਼ੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਅੱਗੇ ਦੀ ਜਾਂਚ ਲਈ ਉਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ ਤਾਂ ਕਿ ਪੁਲਿਸ ਇਸ ਡਰੱਗ ਨੈਟਵਰਕ ਵਿੱਚ ਸ਼ਾਮਲ ਸਾਰੇ ਸੰਪਰਕਾਂ ਦਾ ਪਤਾ ਲਗਾ ਸਕੇ।