
ਚੰਡੀਗੜ੍ਹ ਪੁਲਿਸ ਵੱਲੋਂ ਔਰਤਾਂ 'ਤੇ ਕੀਤੇ ਅੱਤਿਆਚਾਰ ਨੂੰ ਲੈ ਕੇ ਕਾਰਵਾਈ ਸਬੰਧੀ ਮਨੀਸ਼ਾ ਗੁਲਾਟੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ
ਮੋਹਾਲੀ : ਆਮ ਆਦਮੀ ਪਾਰਟੀ ਦੀ ਆਗੂ ਅਤੇ ਖਰੜ ਹਲਕੇ ਤੋਂ ਇੰਚਾਰਜ ਅਤੇ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਦੀ ਹਾਲਤ ਕਾਫ਼ੀ ਵਿਗੜ ਗਈ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮੁੜ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅਨਮੋਲ ਗਗਨ ਮਾਨ ਨੇ ਆਪਣੀ ਪਾਰਟੀ ਦੇ ਨਾਲ ਔਰਤਾਂ 'ਤੇ ਹਮਲੇ ਅਤੇ ਦੁਰਵਿਹਾਰ ਦੇ ਖ਼ਿਲਾਫ਼ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਸੀ।
ਇਹ ਵੀ ਪੜ੍ਹੋ - UP: ਬਰੇਲੀ 'ਚ ਇਕ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਵਿਅਕਤੀ ਗ੍ਰਿਫ਼ਤਾਰ
Anmol Gagan Mann
ਉਸ ਸਮੇਂ ਦੌਰਾਨ ਉਹ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿਚ ਜ਼ਖਮੀ ਹੋ ਗਈ। ਇਸੇ ਸਬੰਧ 'ਚ ਮੰਗਲਵਾਰ ਨੂੰ ਅਨਮੋਲ ਗਗਨ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮਿਲਣ ਦੇ ਲਈ ਆਉਣਾ ਸੀ ਪਰ ਅਨਮੋਲ ਗਗਨ ਮਾਨ ਨਹੀਂ ਪਹੁੰਚ ਪਾਈ।
Anmol Gagan Mann
ਇਹ ਵੀ ਪੜ੍ਹੋ - ਯੋਗੀ ਸਰਕਾਰ ਦਾ ਐਲਾਨ- ਮਥੁਰਾ ਵਿਚ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਲੱਗੇਗੀ ਪਾਬੰਦੀ
ਪਰ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥੈਰਾ ਦੀ ਅਗਵਾਈ ਵਿਚ 'ਆਪ' ਮਹਿਲਾ ਵਿੰਗ ਪੰਜਾਬ ਦੇ ਪ੍ਰਤੀਨਿਧੀਆਂ ਨੇ ਮਨੀਸ਼ਾ ਗੁਲਾਟੀ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਖਿਲਾਫ਼ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਔਰਤਾਂ 'ਤੇ ਕੀਤੇ ਅੱਤਿਆਚਾਰ ਨੂੰ ਲੈ ਕੇ ਕਾਰਵਾਈ ਸਬੰਧੀ ਮੰਗ ਪੱਤਰ ਵੀ ਸੌਂਪਿਆ। ਦੱਸ ਦਈਏ ਕਿ ਅਨਮੋਲ ਗਗਨ ਮਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਨਮੋਲ ਗਗਨ ਮਾਨ ਦੇ ਪੇਟ ਵਿਚ ਇਨਫੈਕਸ਼ਨ ਹੈ ਅਤੇ ਅੱਜ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।