ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ : ਕੈਪਟਨ ਅਮਰਿੰਦਰ ਸਿੰਘ
Published : Aug 31, 2021, 12:44 am IST
Updated : Aug 31, 2021, 12:44 am IST
SHARE ARTICLE
image
image

ਕਿਸਾਨਾਂ ਦੇ ਰੋਸ ਤੇ ਬੇਚੈਨੀ ਲਈ ਪੰਜਾਬ ਨਹੀਂ, ਭਾਜਪਾ ਜ਼ਿੰਮੇਵਾਰ : ਕੈਪਟਨ ਅਮਰਿੰਦਰ ਸਿੰਘ

ਕਿਹਾ, ਸ਼ਾਂਤਮਈ ਕਿਸਾਨਾਂ 'ਤੇ ਹਮਲੇ ਦੀ ਘਟਨਾ ਬਾਰੇ ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਕੀਤਾ ਪਰਦਾਫ਼ਾਸ਼

ਚੰਡੀਗੜ੍ਹ, 30 ਅਗੱਸਤ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿਚ ਅਪਣੇ ਹਮਰੁਤਬਾ ਵਲੋਂ ਕਿਸਾਨਾਂ ਦੇ ਅੰਦੋਲਨ ਦੀ ਜ਼ਿੰਮੇਵਾਰੀ ਪੰਜਾਬ ਦੇ ਸਿਰ ਸੁੱਟ ਕੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਕਿਸਾਨਾਂ ਉਤੇ ਕੀਤੇ ਗਏ ਅਪਰਾਧਕ ਹਮਲੇ ਦਾ ਪੱਖ ਪੂਰਨ ਦੀ ਕਰੜੀ ਨਿਖੇਧੀ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਲ. ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫ਼ਾਸ਼ ਕਰ ਦਿਤਾ ਹੈ | ਪੰਜਾਬ ਦੇ ਮੁੱਖ ਮੰਤਰੀ ਨੇ ਐਮ.ਐਲ. ਖੱਟਰ ਅਤੇ ਉਨ੍ਹਾਂ ਦੇ ਡਿਪਟੀ ਦੁਸ਼ਅੰਤ ਚੌਟਾਲਾ ਨੂੰ  ਚੇਤੇ ਕਰਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਜਿਹੜੇ ਕਿਸਾਨਾਂ ਉਤੇ ਡਾਂਗਾਂ ਦਾ ਮੀਂਹ ਵਰ੍ਹਾਇਆ ਗਿਆ ਸੀ, ਉਹ ਪੰਜਾਬ ਦੇ ਨਹੀਂ ਹਰਿਆਣਾ ਦੇ ਕਿਸਾਨ ਸਨ | ਕੈਪਟਨ ਅਮਰਿੰਦਰ ਨੇ ਇਹ ਪ੍ਰਤੀਕਿਰਿਆ ਖੱਟਰ ਅਤੇ ਚੌਟਾਲਾ ਵਲੋਂ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਅੰਦੋਲਨ ਪਿੱਛੇ ਪੰਜਾਬ ਦਾ ਹੱਥ ਹੋਣ ਦੇ ਲਾਏ ਦੋਸ਼ਾਂ ਦੇ ਸੰਦਰਭ ਵਿਚ ਦਿਤੀ |
ਕਿਸਾਨਾਂ ਦੀ ਨਾਰਾਜ਼ਗੀ ਲਈ ਸਿੱਧੇ ਤੌਰ ਉਤੇ ਭਾਜਪਾ ਨੂੰ  ਜ਼ਿੰਮੇਵਾਰ ਠਹਿਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਕਟ ਇਸ ਹੱਦ ਤਕ ਗਹਿਰਾ ਨਾ ਹੁੰਦਾ, ਜੇਕਰ ਹਰਿਆਣਾ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਸਣੇ ਭਾਰਤੀ ਜਨਤਾ ਪਾਰਟੀ ਨੇ ਸ਼ਾਂਤਮਈ ਕਿਸਾਨਾਂ ਉਤੇ ਹੋਏ ਘਿਨਾਉਣੇ ਹਮਲੇ ਲਈ ਸ਼ਰਮਨਾਕ ਢੰਗ ਨਾਲ ਝੂਠ ਬੋਲਣ ਦੀ ਬਜਾਏ ਕਿਸਾਨਾਂ ਦੀਆਂ ਚਿੰਤਾਵਾਂ ਵਲ ਧਿਆਨ ਦਿਤਾ ਹੁੰਦਾ ਅਤੇ ਉਨ੍ਹਾਂ ਦੀ ਪੀੜ ਦਾ ਅਹਿਸਾਸ ਕੀਤਾ ਹੁੰਦਾ |

ਉਨ੍ਹਾਂ ਖੱਟਰ ਦੇ ਇਸ ਦਾਅਵੇ ਨੂੰ  ਵੀ ਰੱਦ ਕਰ ਦਿਤਾ ਕਿ ਕਿਸਾਨਾਂ ਵਲੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਵਿਚ ਗੜਬੜੀ ਪੈਦਾ ਕੀਤੇ ਜਾਣ ਤੋਂ ਬਾਅਦ ਹੀ ਹਰਿਆਣਾ ਪੁਲਿਸ ਨੇ ਅਪਣੇ ਬਲ ਦੀ ਵਰਤੋਂ ਕੀਤੀ ਸੀ | ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਵਲੋਂ ਕਿਸਾਨਾਂ ਉਤੇ ਕਾਰਵਾਈ ਕਰਨ ਲਈ ਪੁਲਿਸ ਮੁਲਾਜ਼ਮਾਂ ਨੂੰ  ਸਪੱਸ਼ਟ ਹਦਾਇਤਾਂ ਦਿਤੇ ਜਾਣ ਦੀ ਵਾਇਰਲ ਹੋਈ ਵੀਡੀਉ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਝੂਠਾਂ ਦੇ ਪਾਜ ਉਧੇੜ ਦਿੱਤੇ ਹਨ | ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ''ਐਸ.ਡੀ.ਐਮ. ਇਹ ਗੱਲ ਕਿਸ ਤਰ੍ਹਾਂ ਜਾਣਦਾ ਹੈ ਕਿ ਕਿਸਾਨਾਂ ਦਾ ਇਰਾਦਾ ਪੱਥਰ ਆਦਿ ਸੁੱਟਣ ਦਾ ਹੈ, ਜਿਵੇਂ ਕਿ ਖੱਟਰ ਨੇ ਦਾਅਵਾ ਕੀਤਾ ਹੈ?U
ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਨੇਤਾਵਾਂ ਨੂੰ  ਕਿਹਾ, ''ਤਹਾਨੂੰ ਇਹ ਨਹੀਂ ਦਿਸਦਾ ਕਿ ਤੁਹਾਡੇ ਅਪਣੇ ਸੂਬੇ ਦੇ ਕਿਸਾਨ ਉਨ੍ਹਾਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਣ ਅਤੇ ਖੇਤੀ ਕਾਨੂੰਨ ਰੱਦ ਕਰਨ ਲਈ ਤੁਹਾਡੀ ਪਾਰਟੀ ਵਲੋਂ ਟੱਸ ਤੋਂ ਮੱਸ ਨਾ ਹੋਣ ਕਰ ਕੇ ਉਹ ਤੁਹਾਡੇ ਉਤੇ ਖਫ਼ਾ ਹਨ?U ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਨੂੰ  ਅਪਣੇ ਆਪ ਦੀ ਅਤੇ ਪਰਵਾਰਾਂ ਦੀ ਰਾਖੀ ਲਈ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਚੁੱਕ ਵਿਚ ਆਉਣ ਦੀ ਲੋੜ ਨਹੀਂ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦੀ ਮਹਾਮਾਰੀ ਦੇ ਦਰਮਿਆਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਗੈਰ-ਜਮਹੂਰੀ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਸਮੁੱਚੇ ਮੁਲਕ ਦੀ ਸੰਵੇਦਨਾ ਕਿਸਾਨਾਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ  ਰੱਦ ਕਰਨ ਤੋਂ ਇਨਕਾਰ ਕਰਨ ਦੀ ਭਾਜਪਾ ਦੀ ਹੱਠਧਰਮੀ ਇਹ ਸਿੱਧ ਕਰਦੀ ਹੈ ਕਿ ਇਸ ਵਿਚ ਭਾਜਪਾ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੇ ਸੌੜੇ ਹਿੱਤ ਛੁਪੇ ਹੋਏ ਹਨ ਜੋ ਇਕ ਵਾਰ ਫੇਰ ਆਮ ਆਦਮੀ ਉਤੇ ਅਪਣੇ ਪੂੰਜੀਪਤੀ ਮਿੱਤਰਾਂ ਦਾ ਗਲਬਾ ਪਵਾਉਣਾ ਚਾਹੁੰਦੀ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਸੈਕਟਰ ਵਿੱਚ ਤੁਹਾਡੀ ਪਾਰਟੀ ਵਲੋਂ ਪੈਦਾ ਕੀਤੀ ਗੜਬੜੀ ਲਈ ਪੰਜਾਬ ਨੂੰ  ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਤੁਸੀਂ ਖੇਤੀ ਕਾਨੂੰਨ ਰੱਦ ਕਰੋ | ਉਨ੍ਹਾਂ ਚਿਤਾਵਨੀ ਦਿਤੀ ਕਿ ਵੱਖ-ਵੱਖ ਰਾਜਾਂ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਅਤੇ ਇਸ ਤੋਂ ਬਾਅਦ ਹੋਰ ਚੋਣਾਂ ਦੌਰਾਨ ਭਾਜਪਾ ਨੂੰ  ਅਪਣੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ | ਖੱਟਰ ਸਰਕਾਰ ਵਲੋਂ ਕਿਸਾਨਾਂ ਦੇ ਅੰਦੋਲਨ ਨੂੰ  ਜਬਰੀ ਖ਼ਤਮ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਭਾਜਪਾ ਦੇ ਵੱਖ-ਵੱਖ ਆਗੂਆਂ ਵਲੋਂ ਕਿਸਾਨਾਂ ਲਈ ਅਪਮਾਨਜਨਕ ਸ਼ਬਦਾਂ ਦਾ ਇਸਤੇਮਾਲ ਕਰਨਾ, ਉਨ੍ਹਾਂ ਦੀ ਪਾਰਟੀ 'ਤੇ ਹੀ ਪੁੱਠਾ ਪਵੇਗਾ |  
ਗੰਨਾ ਕਾਸ਼ਤਕਾਰਾਂ ਦੇ ਵਿਰੋਧ ਦਾ ਹੱਲ ਕੀਤੇ ਜਾਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ  ਲੱਡੂ ਖੁਆਉਣ 'ਤੇ ਖੱਟਰ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ''ਤੁਸੀਂ ਖੇਤੀਬਾੜੀ ਕਾਨੂੰਨ ਰੱਦ ਕਰ ਦਿਉ ਅਤੇ ਫੇਰ ਨਾ ਸਿਰਫ ਕਿਸਾਨ ਸਗੋਂ ਮੈਂ ਵੀ ਤੁਹਾਨੂੰ ਲੱਡੂ ਖੁਆਵਾਂਗਾ | U
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਵਿਰੁਧ ਕਿਸਾਨਾਂ ਨਾਲ ਡਟ ਕੇ ਖੜੇ ਹਨ ਅਤੇ ਇਥੋਂ ਤਕ ਕਿ ਭਾਜਪਾ ਦੀ ਬੇਰੁਖ਼ੀ ਕਾਰਨ ਦਿੱਲੀ ਦੀਆਂ ਸਰਹੱਦਾਂ 'ਤੇ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਵਾਰਾਂ ਨੂੰ  ਪੰਜਾਬ ਸਰਕਾਰ ਵਲੋਂ ਮੁਆਵਜ਼ਾ ਅਤੇ ਨੌਕਰੀਆਂ ਵੀ ਦਿਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ, ''ਇਕ ਸਰਕਾਰ ਜਾਂ ਇਕ ਰਾਜਨੀਤਕ ਪਾਰਟੀ ਜੋ ਅਪਣੀ ਨਿਗਰਾਨੀ ਹੇਠ ਅਜਿਹੀਆਂ ਘਟਨਾਵਾਂ ਦੇ ਵਾਪਰਨ ਅਤੇ ਕੀਮਤੀ ਜਾਨਾਂ ਦੇ ਨੁਕਸਾਨ ਦੀ ਆਗਿਆ ਦਿੰਦੀ ਹੋਵੇ, ਜ਼ਿਆਦਾ ਦੇਰ ਟਿਕ ਨਹੀਂ ਸਕਦੀ | ਉਨ੍ਹਾਂ ਭਾਜਪਾ ਨੂੰ  ਸਖ਼ਤ ਚਿਤਵਾਨੀ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ, ਅਪਣੀ ਹਊਮੈ ਨੂੰ  ਛੱਡ ਕੇ ਦੇਸ਼ ਦੇ ਅੰਨਦਾਤਾ ਦੀਆਂ ਤਕਲੀਫ਼ਾਂ ਵਲ ਧਿਆਨ ਦਿਉ |
 

SHARE ARTICLE

ਏਜੰਸੀ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement