ਪੰਜਾਬ ਪੁਲਿਸ ਵੱਲੋਂ CM ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ਼ ਐਫ.ਆਈ.ਆਰ. ਦਰਜ
Published : Aug 31, 2021, 6:12 pm IST
Updated : Aug 31, 2021, 6:12 pm IST
SHARE ARTICLE
Captain Amarinder Singh, Gurpatwant Singh Pannu
Captain Amarinder Singh, Gurpatwant Singh Pannu

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਪਾਬੰਦੀਸ਼ੁਦਾ ਸੰਗਠਨ ਦੀ ਕਿਸੇ ਵੀ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦੇਣ ਦੀ ਚਿਤਾਵਨੀ

ਚੰਡੀਗੜ੍ਹ :  ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ ਸੂਬੇ ਦੀ ਸ਼ਾਂਤੀ, ਸਥਿਰਤਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਕਰੜੀ ਚਿਤਾਵਨੀ ਦਿੱਤੀ ਹੈ। 

Gurpatwant Singh PannuGurpatwant Singh Pannu

ਇਸ ਗੱਲ `ਤੇ ਜ਼ੋਰ ਦਿੰਦਿਆਂ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ) ਅਤੇ ਇਸਦੇ ਆਪੂ ਬਣੇ ਜਨਰਲ ਕੌਂਸਲ ਦੁਆਰਾ ਪੰਜਾਬ ਵਿੱਚ ਮਾਹੌਲ ਖਰਾਬ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਉਨ੍ਹਾਂ ਦੀ ਸਰਕਾਰ ਵੱਲੋਂ ਕਰਾਰਾ ਜਵਾਬ ਦਿੱਤਾ ਜਾਵੇਗਾ,  ਮੁੱਖ ਮੰਤਰੀ ਨੇ ਕਿਹਾ, " ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਅਤੇ ਸਾਡੇ ਲੋਕਾਂ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧਕੇਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜਿਸਨੇ ਹਜ਼ਾਰਾਂ ਨਿਰਦੋਸ਼ਾਂ ਦੀਆਂ ਜਾਨਾਂ ਲਈਆਂ।`` ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸਐਫਜੇ ਦੀਆਂ ਮਾਹੌਲ ਖਰਾਬ ਕਰਨ ਅਤੇ ਵੰਡ ਪਾਉਣ ਦੀਆਂ ਕਾਰਵਾਈਆਂ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। 

ਇਹ ਜ਼ਿਕਰ ਕਰਦਿਆਂ ਕਿ ਗੁਰੂਆਂ ਦੀ ਧਰਤੀ ਜਿਨ੍ਹਾਂ ਨੇ ਹਮੇਸ਼ਾ ਮਨੁੱਖਤਾ ਦੀ ਏਕਤਾ ਦੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ, ਪੰਜਾਬ ਧਰਮ, ਜਾਤ ਅਤੇ ਨਸਲ ਦੇ ਭੇਦਭਾਵ ਤੋਂ ਬਿਨਾਂ ਸਾਰਿਆਂ ਦਾ ਘਰ ਹੈ, ਮੁੱਖ ਮੰਤਰੀ ਨੇ ਕਿਹਾ ਕਿ ਧਰਮ ਦੇ ਨਾਂ `ਤੇ ਅਤੇ ਖਾਲਿਸਤਾਨ ਦੀ ਪ੍ਰਾਪਤੀ ਲਈ ਸ਼ਾਂਤੀਪੂਰਨ ਵੱਖਵਾਦੀ ਮੁਹਿੰਮ ਦੀ ਆੜ ਵਿੱਚ ਪੰਨੂ ਦੀਆਂ ਨਫਰਤ, ਫੁੱਟ ਅਤੇ ਹਿੰਸਾ ਨੂੰ ਭੜਕਾਉਣ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਨੂੰ ਪਹਿਲਾਂ ਹੀ ਪੰਜਾਬ ਅਤੇ ਭਾਰਤ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਜੋ ਕਿ ਸ਼ਾਂਤੀ ਅਤੇ ਖੁਸ਼ਹਾਲੀ ਵਿੱਚ ਰਹਿਣਾ ਚਾਹੁੰਦੇ ਹਨ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਰਾਜਨੀਤਿਕ ਨੇਤਾਵਾਂ ਅਤੇ ਪਾਰਟੀਆਂ ਨੇ ਪੰਨੂ ਦੀ ਪਾਕਿਸਤਾਨ ਆਈਐਸਆਈ ਤੋਂ ਫੰਡ ਪ੍ਰਾਪਤ ਵੱਖਰੇ ਮੁਲਕ ਦੀ ਮੰਗ ਕਰਦੀ ਮੁਹਿੰਮ ਦੀ ਨਿੰਦਾ ਕੀਤੀ ਸੀ। ਮੁੱਖ ਮੰਤਰੀ ਵੱਲੋਂ ਪੰਨੂ ਨੂੰ ਇਹ ਸਖਤ ਚਿਤਾਵਨੀ ਪੰਜਾਬ ਪੁਲਿਸ ਦੁਆਰਾ ਸੋਮਵਾਰ ਨੂੰ ਐਸਐਫਜੇ ਦੇ ਫੇਸਬੁੱਕ ਪੇਜ `ਤੇ ਪੋਸਟ ਕੀਤੇ ਗਏ ਇੱਕ ਵੀਡੀਓ ਰਾਹੀਂ  ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦੇ ਬਾਅਦ ਦਿੱਤੀ ਗਈ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਨੂੰ, ਉਸਦੇ ਸਾਥੀਆਂ ਅਤੇ ਐਸ.ਐਫ.ਜੇ. ਮੈਂਬਰਾਂ ਖਿਲਾਫ਼ ਗੈਰਕਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 10 (ਏ) ਅਤੇ 13 (1) ਅਤੇ ਆਈ.ਪੀ.ਸੀ. ਦੀ ਧਾਰਾ 153, 153ਏ ਅਤੇ 124ਏ  ਦੇ ਅਧੀਨ ਸਟੇਟ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਐਸਏਐਸ ਨਗਰ ਵਿਖੇ ਐਫਆਈਆਰ (ਨੰਬਰ 34) ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਨੂੰ ਨੂੰ ਹਿੰਸਕ ਅਤਿਵਾਦੀ ਕਾਰਵਾਈਆਂ ਨੂੰ ਭੜਕਾਉਣ ਅਤੇ ਸੰਵਿਧਾਨ ਅਨੁਸਾਰ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਦੋਸ਼ੀ ਪਾਇਆ ਗਿਆ ਹੈ।

DGP Dinkar GuptaDGP Dinkar Gupta

28 ਅਗਸਤ ਨੂੰ ਪੋਸਟ ਕੀਤੀ ਗਈ ਵੀਡੀਓ ਦੀ ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਉਕਤ ਵੀਡੀਓ ਤੋਂ ਮੁੱਖ ਮੰਤਰੀ ਦੇ ਵਿਰੁੱਧ ਇੱਕ ਅਪਰਾਧਕ ਸਾਜਿਸ਼ ਦਾ ਸਪੱਸ਼ਟ ਤੌਰ `ਤੇ ਪਤਾ ਚਲਦਾ ਹੈ ਜਿਸ ਵਿੱਚ ਮੁੱਖ ਮੰਤਰੀ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਉਂਦੇ ਹੋਏ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਐਸ.ਐਫ.ਜੇ. ਨੇ ਜੁਲਾਈ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਿਰੁੱਧ ਧਮਕੀ ਦਿੱਤੀ ਸੀ। ਧਮਕੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜਥੇਬੰਦੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਆਜ਼ਾਦੀ ਦਿਹਾੜੇ `ਤੇ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਹਿਮਾਚਲ ਪੁਲਿਸ ਨੇ ਉਦੋਂ ਪੰਨੂੰ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ।

Sikh For Justice Sikh For Justice

ਅਮਰੀਕਾ ਅਧਾਰਤ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) ਨੂੰ ਭਾਰਤ ਸਰਕਾਰ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 3 ਦੀਆਂ ਉਪ-ਧਾਰਾਵਾਂ (1) ਅਤੇ (3) ਵਿੱਚ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਜੁਲਾਈ 2019 ਨੂੰ ਜਾਰੀ ਇੱਕ ਨੋਟੀਫਿਕੇਸ਼ਨ ਰਾਹੀਂ `ਗੈਰਕਨੂੰਨੀ ਐਸੋਸੀਏਸ਼ਨ` ਐਲਾਨਿਆ ਗਿਆ ਸੀ। ਇਹ ਕਾਰਵਾਈ ਇਸ ਸੰਗਠਨ ਦੇ ਭਾਰਤ ਦੀ ਅੰਦਰੂਨੀ ਸੁਰੱਖਿਆ ਲਈ ਨੁਕਸਾਨਦੇਹ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਅਤੇ ਇਸਦੇ ਦੇਸ਼ ਦੀ ਸ਼ਾਂਤੀ, ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਸੰਭਾਵਨਾ ਹੋਣ ਦੇ ਮੱਦੇਨਜ਼ਰ ਕੀਤੀ ਗਈ ਸੀ।

ਇਸ ਸੰਗਠਨ ਨੂੰ ਭਾਰਤ ਸੰਘ ਦੇ ਖੇਤਰ ਤੋਂ ਬਾਹਰ, ਖਾਲਿਸਤਾਨ ਨਾਮੀ ਦੇਸ਼ ਬਣਾਉਣ ਲਈ ਸ਼ਾਂਤਮਈ ਮੁਹਿੰਮ ਦੀ ਆੜ ਵਿੱਚ ਪੰਜਾਬ ਅਤੇ ਹੋਰਨਾਂ ਥਾਵਾਂ `ਤੇ ਦੇਸ਼ ਵਿਰੋਧੀ ਅਤੇ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਸੀ। ਇਸ ਪਾਬੰਦੀਸ਼ੁਦਾ ਜਥੇਬੰਦੀ ਦਾ ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਅਤੇ ਕੱਟੜਪੰਥੀ ਸੰਗਠਨਾਂ ਦੇ ਮੈਂਬਰਾਂ/ਪੰਜਾਬ ਵਿੱਚ ਗੜਬੜੀ ਪੈਦਾ ਕਰਨ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਅਨਸਰਾਂ ਨਾਲ ਨੇੜਲੇ ਸੰਪਰਕ ਵੀ ਸਾਹਮਣੇ ਆਏ ਹਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement